Sunday, November 1, 2026

ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਵਲੋਂ ਗੋਬਿੰਦ ਸਿੰਘ ਲੌਂਗੋਵਾਲ ਦੀ ਰਿਹਾਇਸ਼ ਦਾ ਘਿਰਾਓ 14 ਸਤੰਬਰ ਨੂੰ – ਕਾਂਝਲਾ

ਸੰਗਰੂਰ, 11 ਸਤੰਬਰ (ਜਗਸੀਰ ਲੌਗੋਵਾਲ) – ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਸੀਨੀਅਰ ਆਗੂ ਜਥੇਦਾਰ ਰਜਿੰਦਰ ਸਿੰਘ ਕਾਂਝਲਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਦੱਸਿਆ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲਾਪਤਾ ਹੋਣ ਦੇ ਮਾਮਲੇ ‘ਚ 13 ਸਤੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਗੋਂਵਾਲ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਸੱਦਾ ਦਿੱਤਾ ਸੀ।ਉਹ ਹੁਣ ਐਤਵਾਰ ਨੂੰ ਮੁਕੰਮਲ ਕਰਫਿਊ ਹੋਣ ਕਾਰਨ 14 ਸਤੰਬਰ ਦਿਨ ਸੋਮਵਾਰ 11.00 ਵਜੇ ਕੀਤਾ ਜਾਵੇਗਾ।ਉਹਨਾਂ ਕਿਹਾ ਕਿ ਭਾਈ ਲੌਗੋਂਵਾਲ ਤੋਂ ਪੁੱਛਿਆ ਜਾਵੇਗਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਕਿੱਥੇ ਹਨ ਤੇ ਕਿਸ ਹਾਲਤ ‘ਚ ਹਨ।
ਉਹਨਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਸੀਨੀਅਰ ਆਗੂ ਸੇਵਾ ਸਿੰਘ ਸੇਖਵਾਂ ਦੀ ਅਗਵਾਈ ਹੇਠ ਸਮੁੱਚੀ ਲੀਡਰਸ਼ਿਪ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਪ੍ਰੋਗਰਾਮ ‘ਚ ਸ਼ਮੂਲੀਅਤ ਕਰਨਗੇ।

Check Also

ਵਿਰਸਾ ਵਿਹਾਰ ਦੇ ਫਾਊਂਡਰ ਮੈਂਬਰ ਤੇ ਸ਼਼੍ਰੋਮਣੀ ਕਵੀ ਹੁੰਦਲ ਨੂੰ ਸਮਰਪਿਤ ਪੰਜਾਬੀ ਨਾਟਕ ‘ਤੂੰ ਬੁੱਲੇ ਵਾਂਗੂੰ ਬੋਲ’ ਦਾ ਮੰਚਣ

ਅੰਮ੍ਰਿਤਸਰ, 31 ਅਕਤੂਬਰ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਮੰਚ-ਰੰਗਮੰਚ ਅੰਮ੍ਰਿਤਸਰ ਦੇ …