ਪਠਾਨਕੋਟ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਕਰੋਨਾ ਮਹਾਂਮਾਰੀ ਦੇ ਪ੍ਰਸਾਰ ਨੂੰ ਰੋਕਣ ਲਈ ਜਿਥੇ ਪੰਜਾਬ ਸਰਕਾਰ ਦਾ ਹਰ ਵਿਭਾਗ ਅਤੇ ਖਾਸ ਤੌਰ ‘ਤੇ
ਸਿਹਤ ਵਿਭਾਗ 24 ਘੰਟੇ ਜ਼ਮੀਨੀ ਪੱਧਰ ‘ਤੇ ਡਿਊਟੀ ਲਈ ਤਤਪਰ ਹਨ।ਉਥੇ ਕੁੱਝ ਸਮਾਜ ਵਿਰੋਧੀ ਅਨਸਰਾਂ ਵਲੋਂ ਕਰੋਨਾ ਬਿਮਾਰੀ ਪ੍ਰਤੀ ਸੋਸ਼ਲ ਮੀਡੀਆ ਰਾਹੀਂ ਲੋਕਾਂ ‘ਚ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ।ਅਜਿਹੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਇਹਨਾਂ ਸ਼ਬਦਾਂ ਦਾ ਪ੍ਰਘਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਲੋਕਾਂ ਨੂੰ ਇਹ ਅਪੀਲ ਹੈ ਕਿ ਜੇਕਰ ਅਜਿਹਾ ਕੋਈ ਸਮਾਜ ਵਿਰੋਧੀ ਅਨਸਰ ਉਨ੍ਹਾਂ ਦੀ ਨਜ਼ਰ ‘ਚ ਆਉਂਦਾ ਹੈ ਤਾਂ ਉਸ ਦੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕੀਤੀ ਜਾਵੇ ਤਾਂ ਜੋ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਜਾ ਸਕੇ।ਉਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਵਿੱਚ ਕੋਰੋਨਾ ਸਬੰਧੀ ਲੱਛਣ ਪਾਏ ਜਾਂਦੇ ਹਨ ਤਾਂ ਉਸ ਨੂੰ ਆਪਣੇ ਟੈਸਟ ਲਈ ਖੁੱਦ ਸਰਕਾਰੀ ਸਿਹਤ ਸੰਸਥਾ ਵਿੱਚ ਜਾਣਾ ਚਾਹੀਦਾ ਹੈ ਤਾਂ ਜੋ ਉਸ ਦਾ ਮਾਹਿਰ ਡਾਕਟਰਾਂ ਵਲੋਂ ਸਹੀ ਇਲਾਜ਼ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਸਾਨੂੰ ਖੁਦ ਨੂੰ ਵੀ ਜਿੰਮੇਵਾਰ ਨਾਗਰਿਕ ਬਣਨਾ ਚਾਹੀਦਾ ਹੈ ਅਤੇ ਕੋਵਿਡ-19 ਦੇ ਲੱਛਣਾਂ ਵਾਲੇ ਵਿਅਕਤੀਆਂ ਬਾਰੇ ਸਿਹਤ ਵਿਭਾਗ ਨੂੰ ਸੂਚਨਾ ਦਿੱਤੀ ਜਾਵੇ ਤਾਂ ਜੋ ਸਿਹਤ ਵਿਭਾਗ ਦੀਆਂ ਟੀਮਾਂ ਪੀੜ੍ਹਤ ਵਿਅਕਤੀ ਦੀ ਮਰਜ਼ੀ ਅਨੁਸਾਰ ਉਸ ਨੂੰ ਹਸਪਤਾਲ ਵਿੱਚ ਜਾਂ ਉਸ ਦੇ ਘਰ ਵਿੱਚ ਹੀ ਇਕਾਂਤਵਾਸ ਕਰ ਸਕਣ।ਉਨ੍ਹਾਂ ਜਿਲ੍ਹੇ ਦੀਆਂ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਸ਼ਰਾਰਤੀ ਅਨਸਰ ਵਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ ’ਤੇ ਯਕੀਨ ਨਾ ਕਰਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media