Tuesday, October 6, 2026

ਸੀਟੂ ਅਤੇ ਹੋਰ ਜਥੇਬੰਦੀਆਂ ਵਲੋਂ ਐਸ.ਐਸ.ਪੀ ਮਾਨਸਾ ਦੇ ਪੁੱਤਲੇ ਫੂਕਣ ਦਾ ਸਿਲਸਿਲਾ ਜਾਰੀ

ਸੰਗਰੂਰ, 11 ਸਤੰਬਰ (ਜਗਸੀਰ ਲੌਂਗੋਵਾਲ) – ਪਿੰਡ ਕਲਸੀਆਂ ਵਿਚ ਰੋਸ ਪ੍ਰਦਰਸ਼ਨ ਤੋਂ ਬਾਅਦ ਸੀਟੂ ਕਾਰਕੁੰਨਾਂ ਨੇ ਰਾਏਕੋਟ ਮਲੇਰਕੋਟਲਾ ਮੁੱਖ ਸੜਕ ਉਪਰ ਐਸ.ਐਸ.ਪੀ ਮਾਨਸਾ ਦਾ ਪੁਤਲਾ ਫੂਕਿਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਸੀਟੂ ਦੇ ਸੂਬਾ ਸਕੱਤਰ ਦਲਜੀਤ ਕੁਮਾਰ ਗੋਰਾ ਅਤੇ ਮਨਰੇਗਾ ਮਜ਼ਦੂਰ ਯੂਨੀਅਨ (ਸੀਟੂ) ਦੇ ਜਿਲ੍ਹਾ ਪ੍ਰਧਾਨ ਪ੍ਰਕਾਸ਼ ਸਿੰਘ ਬਰ੍ਹਮੀ ਨੇ ਆਪਣੇ ਸੰਬੋਧਨ ‘ਚ ਦੋਸ਼ ਲਾਇਆ ਕਿ ਸੀਟੂ ਦੇ ਸੂਬਾ ਸਕੱਤਰ ਕੁਲਵਿੰਦਰ ਸਿੰਘ ਉੱਡਤ ਸਮੇਤ ਦਰਜਨਾਂ ਸੀਟੂ ਆਗੂਆਂ ਅਤੇ ਵਰਕਰਾਂ ਉਪਰ 5 ਸਤੰਬਰ ਨੂੰ ਦੇਸ਼ ਵਿਆਪੀ ਰੋਸ ਪ੍ਰਦਰਸ਼ਨਾਂ ਤੋਂ ਬਾਅਦ ਦਫ਼ਤਰ ਵਿੱਚ ਦਾਖਲ ਹੋ ਕੇ ਵੱਡੀ ਗਿਣਤੀ ‘ਚ ਪੁਲਿਸ ਮੁਲਾਜ਼ਮਾਂ ਨੇ ਅੰਨ੍ਹਾ ਤਸ਼ੱਦਦ ਢਾਹਿਆ ਹੈ।
               ਉਨਾਂ ਕਿਹਾ ਕਿ ਐਸ.ਐਸ.ਪੀ ਮਾਨਸਾ ਦੀ ਕਾਰਵਾਈ ਵਿਰੁੱਧ ਸੂਬੇ ਵਿੱਚ ਪੁੱਤਲੇ ਫੂਕਣ ਦਾ ਸਿਲਸਿਲਾ ਉਨ੍ਹਾਂ ਚਿਰ ਜਾਰੀ ਰਹੇਗਾ, ਜਦ ਤੱਕ ਬੇਕਸੂਰ ਸੀਟੂ ਆਗੂਆਂ ਨੂੰ ਬਿਨਾਂ ਸ਼ਰਤ ਰਿਹਾਅ ਅਤੇ ਜਿੰਮੇਵਾਰ ਪੁਲਿਸ ਅਧਿਕਾਰੀਆਂ ਵਿਰੁੱਧ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਂਦੀ।
                ਇਸ ਮੌਕੇ ਸਰੂਪ ਸਿੰਘ ਭੋਲਾ, ਹਰਜੀਤ ਸਿੰਘ ਕਲਸੀਆਂ, ਮੁਖ਼ਤਿਆਰ ਸਿੰਘ, ਜਗਦੇਵ ਸਿੰਘ ਭੋਲਾ, ਚਰਨ ਸਿੰਘ ਤੇ ਅਵਤਾਰ ਸਿੰਘ ਭਾਰਤੀ ਕਿਸਾਨ ਯੂਨੀਅਨ (ਡਕੌਂਦਾ), ਗੁਰਚਰਨ ਸਿੰਘ, ਪ੍ਰਗਟ ਸਿੰਘ, ਸ਼ਾਦੀ ਖਾਂ ਅਤੇ ਹਰਜਿੰਦਰ ਸਿੰਘ ਆਦਿ ਆਗੂ ਮੌਜ਼ੂਦ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …