Tuesday, March 24, 2026

ਸ਼ੁਕਰਵਾਰ ਨੂੰ ਆਈ 90 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ, 2 ਹੋਰ ਕਰੋਨਾ ਪਾਜ਼ਟਿਵ ਦੀ ਹੋਈ ਮੋਤ

ਜਿਲ੍ਹਾ ਪਠਾਨਕੋਟ ‘ਚ ਕੁੱਲ 2047 ਕਰੋਨਾ ਪਾਜ਼ਟਿਵ, 1316 ਨੇ ਕੀਤਾ ਕਰੋਨਾ ਰਿਕਵਰ, ਐਕਟਿਵ ਕੇਸ 698

ਪਠਾਨਕੋਟ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸੁਕਰਵਾਰ ਨੂੰ 90 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ।ਇਸ ਤੋਂ ਇਲਾਵਾ ਡਿਸਚਾਰਜ਼ ਪਾਲਿਸੀ ਅਧੀਨ ਅੱਜ 47 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ਤੇ ਘਰਾਂ ਲਈ ਰਵਾਨਾ ਕੀਤਾ ਗਿਆ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ਼ੁਕਰਵਾਰ ਨੂੰ 2 ਕਰੋਨਾ ਪਾਜ਼ਟਿਵ ਵਿਅਕਤੀ ਦੀ ਇਲਾਜ਼ ਦੋਰਾਨ ਮੋਤ ਹੋ ਗਈ।ਇਸ ਤਰ੍ਹਾਂ ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਪਾਜ਼ਟਿਵ ਹੋਣ ਕਾਰਨ ਇਲਾਜ ਦੋਰਾਨ ਮਰਨ ਵਾਲਿਆਂ ਦੀ ਸੰਖਿਆ 33 ਹੋ ਗਈ ਹੈ।
              ਉਨ੍ਹਾਂ ਕਿਹਾ ਕਿ ਜਿਵੇਂ ਕਿ ਪਿਛਲੇ ਕੁੱਝ ਦਿਨ੍ਹਾਂ ਤੋਂ ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਪਾਜ਼ਟਿਵ ਹੋਣ ‘ਤੇ ਇਲਾਜ਼ ਦੋਰਾਨ ਮਰਨ ਵਾਲੇ ਲੋਕਾਂ ਦੀ ਸੰਖਿਆ ਵਿੱਚ ਵਾਧਾ ਹੋਇਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਅਧੀਨ ਬਾਰ-ਬਾਰ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਸਮੇਂ ਰਹਿੰਦਿਆਂ ਕਰੋਨਾ ਟੈਸਟ ਕਰਵਾਓ।ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੋ ਤੱਦ ਹੀ ਜਿਲ੍ਹਾ ਪਠਾਨਕੋਟ ਕਰੋਨਾ ਮੁਕਤ ਬਣਾਇਆ ਜਾ ਸਕੇਗਾ।
                       ਉਨ੍ਹਾਂ ਕਿਹਾ ਕਿ ਹੁਣ ਜਿਲ੍ਹਾ ਪਠਾਨਕੋਟ ਵਿੱਚ ਕੁੱਲ 2047 ਕੇਸ ਕਰੋਨਾ ਪਾਜੀਟਿਵ ਦੇ ਹਨ।ਜਿਨ੍ਹਾਂ ਵਿਚੋਂ 1316 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ਼ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ।ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ 698 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ 33 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।

Check Also

ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …