Tuesday, October 6, 2026

179 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ, 5 ਦੀ ਕਰੋਨਾ ਨਾਲ ਹੋਈ ਮੋਤ

201 ਵਿਅਕਤੀ ਪਰਤੇ ਆਪਣੇ ਘਰਾਂ ਨੂੰ ਜਿਲ੍ਹਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 1311

ਅੰਮ੍ਰਿਤਸਰ, 11 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ‘ਚ ਅੱਜ 179 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 201 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 4426 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।
              ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਦੱਸਿਆ ਕਿ ਇਸ ਸਮੇਂ ਜਿਲੇ੍ ਵਿੱਚ 1311 ਐਕਟਿਵ ਕੇਸ ਹਨ।ਹੁਣ ਤੱਕ 240 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਅੱਜ 5 ਵਿਅਕਤੀਆਂ ਦੀ ਕਰੋਨਾ ਨਾਲ ਮੋਤ ਹੋਈ ਹੈ।
                ਉਨ੍ਹਾਂ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਐਕਟਿਵ ਕੇਸਾਂ ਦੇ ਗ੍ਰਾਫ ਵਿੱਚ ਗਿਰਾਵਟ ਆ ਸਕੇ। ਉਨ੍ਹਾਂ ਕਿਹਾ ਕਿ ਸਾਨੂੰ ਸਾਵਧਾਨੀਆਂ ਦਾ ਧਿਆਨ ਰੱਖਣਾ ਚਾਹੀਦਾ ਹੈ ਤਾਂ ਹੀ ਅਸੀਂ ਕਰੋਨਾ ਵਾਈਰਸ ਨੂੰ ਹਰਾ ਕੇ ਜਿੱਤ ਪ੍ਰਾਪਤ ਕਰ ਸਕਦੇ ਹਾਂ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …