ਧੂਰੀ, 11 ਸਤੰਬਰ (ਪ੍ਰਵੀਨ ਗਰਗ) – ਸ਼੍ਰੋਮਣੀ ਅਕਾਲੀ ਦਲ (ਬ) ਦੇ ਵਪਾਰ ਅਤੇ ਉਦਯੋਗ ਵਿੰਗ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਧੂਰੀ ਦੇ
ਇੰਚਾਰਜ਼ ਹਰੀ ਸਿੰਘ ਨੇ ਅੱਜ ਆਪਣੇ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਬਨਣ ਉਪਰੰਤ ਪਿਛਲੇ ਸਾਢੇ ਤਿੰਨ ਸਾਲ ਦਾ ਲੰਮਾਂ ਅਰਸਾ ਬੀਤ ਜਾਣ ਦੇ ਬਾਵਜੂਦ ਵੀ ਧੂਰੀ ਸ਼ਹਿਰ ਅਤੇ ਇਲਾਕੇ ਦੇ ਪਿੰਡਾਂ ਦੀਆਂ ਸੜਕਾਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ।ਉਹਨਾਂ ਕਿਹਾ ਕਿ ਮਲਰੇਕੋਟਲਾ ਬਾਈਪਾਸ ਰੋਡ ਤੋਂ ਲੋਹਾ ਬਜ਼ਾਰ ਹੁੰਦੀ ਹੋਈ ਸਿਵਲ ਹਸਪਤਾਲ ਵਾਲੀ ਰੋਡ, ਡਾ. ਅੰਬੇਦਕਰ ਚੌਕ, ਮਾਲ ਗੋਦਾਮ ਰੋਡ ਅਤੇ ਗੰਦਾ ਨਾਲਾ ਵਾਲੀ ਰੋਡ ਆਦਿ ਸਮੇਤ ਸ਼ਹਿਰ ਦੀਆਂ ਹੋਰ ਅਨੇਕਾਂ ਸੜਕਾਂ ਦੇ ਨਾਲ-ਨਾਲ ਪਿੰਡਾਂ ਦੀਆਂ ਸੜਕਾਂ ਪੂਰੀ ਤਰਾਂ੍ਹ ਖਸਤਾ ਹਾਲਤ ਹੋ ਚੁੱਕੀਆਂ ਹਨ।
ਉਹਨਾਂ ਕਾਂਗਰਸ ਸਰਕਾਰ ‘ਤੇ ਵਰਦਿਆਂ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਵੱਲੋਂ ਧੂਰੀ ਦੇ ਅਨੇਕਾਂ ਹਿੱਸਿਆਂ ਵਿੱਚ ਕੈਪਟਨ ਅਮਰਿੰਦਰ ਸਿੰਘ ਅਤੇ ਆਪਣੀ ਤਸਵੀਰ ਵਾਲੇ ਬੈਨਰ ਲਗਾ ਕੇ ਧੂਰੀ ਨੂੰ ਪੰਜਾਬ ਵਿੱਚ ਚਮਕਾਉਣ ਦੀ ਗੱਲ ਲਿਖੀ ਗਈ ਸੀ।ਚੋਣ ਪ੍ਰਚਾਰ ਦੌਰਾਨ ਵੀ ਚੁਣਾਵੀ ਰੈਲ਼ੀਆਂ ਵਿੱਚ ਧੂਰੀ ਨੂੰ ਪੰਜਾਬ ਦਾ ਨੰਬਰ ਇੱਕ ਹਲਕਾ ਬਣਾਉਣ ਦੇ ਦਾਅਵੇ ਕੀਤੇ ਗਏ ਸਨ।ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਇਹਨਾਂ ਦਿਨਾਂ ਵਿੱਚ ਕੋਰੋਨਾ ਮਹਾਂਮਾਰੀ ਦਾ ਬਹਾਨਾ ਘੜ ਕੇ ਲੋਕਾਂ ਨਾਲ ਵਾਅਦਾ ਖਿਲਾਫੀ ‘ਤੇ ਉਤਰੀ ਹੋਈ ਹੈ, ਜਿਸ ਦਾ ਖਾਮਿਆਜ਼ਾ ਸਰਕਾਰ ਨੂੰ 2022 ਦੀਆਂ ਚੋਣਾਂ ਵਿੱਚ ਭੁਗਤਨਾ ਪਵੇਗਾ।
ਇਸ ਮੌਕੇ ਹੰਸ ਰਾਜ ਗਰਗ ਸ਼ਹਿਰੀ ਪ੍ਰਧਾਨ, ਸੁਖਵਿੰਦਰ ਸਿੰਘ ਮਠਾੜੂ, ਦਰਸ਼ਨ ਸਿੰਘ ਲੋਟੇ, ਹੰਸ ਰਾਜ ਬਜਾਜ, ਜਸਦੇਵ ਸਿੰਘ ਜੱਸਾ, ਗੋਨਾ ਜਵੰਧਾ ਅਤੇ ਭੁਪਿੰਦਰ ਪਾਲ ਮਿੱਠਾ ਆਦਿ ਹਾਜ਼ਰ ਸਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media