ਧੂਰੀ, 11 ਸਤੰਬਰ (ਪ੍ਰਵੀਨ ਗਰਗ) – ਥਾਣਾ ਸਿਟੀ ਧੂਰੀ ਦੀ ਪੁਲਿਸ ਵੱਲੋਂ ਦੂਜੇ ਸੂਬਿਆਂ ਵਿੱਚੋਂ ਨਜਾਇਜ਼ ਸ਼ਰਾਬ ਲਿਆ ਕੇ ਪੰਜਾਬ ਵਿੱਚ ਵੇਚਣ ਵਾਲੇ 4
ਵਿਅਕਤੀਆਂ ਖਿਲਾਫ ਮੁਕੱਦਮਾ ਦਰਜ਼ ਕਰਨ ਦਾ ਸਮਾਚਾਰ ਹੈ।ਥਾਣਾ ਸਿਟੀ ਧੂਰੀ ਦੇ ਮੁੱਖ ਅਫਸਰ ਦਰਸ਼ਨ ਸਿੰਘ ਨੇ ਭਾਰੀ ਮਾਤਰਾ ਵਿੱਚ ਸ਼ਰਾਬ ਫੜਣ ਦਾ ਦਾਅਵਾ ਕਰਦਿਆਂ ਦੱਸਿਆ ਕਿ ਸੰਗਰੂਰ ਦੇ ਐਸ.ਐਸ.ਪੀ ਡਾ. ਸੰਦੀਪ ਗਰਗ ਅਤੇ ਡੀ.ਐਸ.ਪੀ ਧੂਰੀ ਪਰਮਜੀਤ ਸਿੰਘ ਵੱਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਤਹਿਤ ਧੂਰੀ ਪੁਲਿਸ ਨੇ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਦੀ ਅਗਵਾਈ ‘ਚ ਸ਼ਰਾਬ ਦਾ ਨਾਜਾਇਜ ਧੰਦਾ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ 31 ਪੇਟੀਆਂ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ।ਜਦੋਕਿ ਚੌਥੇ ਮੁਲਜ਼ਮ ਦੀ ਗ੍ਰਿਫਤਾਰੀ ਅਜੇ ਬਾਕੀ ਹੈ।ਉਹਨਾਂ ਦੱਸਿਆ ਕਿ ਫੜੇ ਗਏ ਵਿਅਕਤੀਆਂ ਪਾਸੋਂ 11800 ਰੁਪਏ ਦੀ ਨਕਦੀ ਵੀ ਬਰਾਮਦ ਹੋਈ ਹੈ।
ਸਹਾਇਕ ਥਾਣੇਦਾਰ ਗੁਰਮੇਲ ਸਿੰਘ ਨੇ ਦੱਸਿਆ ਕਿ ਸੁਖਜੀਤ ਸਿੰਘ ਸੁੱਖੀ ਵਾਸੀ ਧੂਰੀ ਪਿੰਡ, ਅਸ਼ਰਫ ਖਾਂ ਬੱਬੂ ਵਾਸੀ ਧੂਰੀ ਪਿੰਡ, ਮਨਦੀਪ ਸਿੰਘ ਦੋਹਲਾ ਅਤੇ ਹਰਪ੍ਰੀਤ ਸਿੰਘ ਹੈਪੀ ਵਾਸੀ ਲੱਡਾ ਦੇ ਖਿਲਾਫ ਆਬਕਾਰੀ ਐਕਟ ਅਧੀਨ ਮੁਕੱਦਮਾ ਦਰਜ਼ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ, ਜਦੋਂਕਿ ਸੁਖਜੀਤ ਸਿੰਘ ਸੁੱਖੀ ਅਜੇ ਗ੍ਰਿਫਤ ਤੋਂ ਬਾਹਰ ਹੈ।
ਇਸ ਮੌਕੇ ਏ.ਐਸ.ਆਈ ਪਰਮਜੀਤ ਸਿੰਘ, ਹੌਲਦਾਰ ਲਖਵਿੰਦਰ ਸਿੰਘ ਅਤੇ ਧਰਮਿੰਦਰ ਸਿੰਘ ਆਦਿ ਵੀ ਹਾਜ਼ਰ ਸਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media