ਅੰਮ੍ਰਿਤਸਰ, 12 ਸਤੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁੂਮੈਨ ਵਲੋਂ ਮੇਜਰ ਧਿਆਨ ਚੰਦ ਦੀ 115ਵੀ` ਵਰੇ੍ਹਗੰਢ ਸਬੰਧੀ ਨੈਸ਼ਨਲ
ਸਪੋਰਟਸ ਡੇਅ ਮਨਾਇਆ ਗਿਆ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ, ਅਹੁਦੇਦਾਰਾਂ ਅਤੇ ਬਾਕਸਿੰਗ ਕਲੱਬ ਮੈਂਬਰ ਮੌਜੂਦ ਸਨ।ਪ੍ਰੋਗਰਾਮ ਆਯੋਜਿਤ ਕਰਨ ਦਾ ਮੁੱਖ ਉਦੇਸ਼ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਨੂੰ ਸ਼ਰਧਾਂਜਲੀ ਦੇਣਾ ਅਤੇ ਵਿਦਿਆਰਥੀਆਂ ਨੂੰ ਨੈਸ਼ਨਲ ਸਪੋਰਟਸ ਡੇਅ ਦੀ ਮਹੱਤਤਾ ਬਾਰੇ ਜਾਣੂ ਕਰਵਾਉਣਾ ਸੀ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਮੇਜਰ ਧਿਆਨ ਚੰਦ ਦੀ 115ਵੀ` ਵਰੇ੍ਗੰਢ `ਤੇ ਕੇਕ ਕੱਟਿਆ। ਪ੍ਰੋ. ਸਵੀਟੀ ਬਾਲਾ ਮੁਖੀ ਸਰੀਰਕ ਸਿੱਖਿਆ ਵਿਭਾਗ ਸਮੇਤ ਹੋਰ ਸਟਾਫ ਮੈਂਬਰਾਂ ਨੇ ਹਾਕੀ ਦੇ ਚਮਕਦੇ ਸਿਤਾਰੇ ਨੂੰ ਸ਼ਰਧਾਂਜਲੀ ਦਿੱਤੀ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media