ਅੰਮ੍ਰਿਤਸਰ, 12 ਸਤੰਬਰ (ਸੁਖਬੀਰ ਸਿੰਘ) – ਸਮਾਜਿਕ ਸੁਰਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਸਤੰਬਰ 2020 ਨੂੰ ਪੋਸ਼ਣ ਮਾਹ ਵਜੋਂ
ਮਨਾਇਆ ਜਾ ਰਿਹਾ ਹੈ, ਜਿਸ ਤਹਿਤ 30 ਸਤੰਬਰ ਤੱਕ ਵੱਖ-ਵੱਖ ਵਿਭਾਗਾਂ ਵਲੋਂ ਰੋਜ਼ਾਨਾ ਅਲੱਗ-ਅਲੱਗ ਗਤੀਵਿਧੀਆਂ ਕਰਵਾਈਆਂ ਜਾਣਗੀਆਂ।
ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵਲੋਂ ਜ਼ੂਮ ਐਪਲੀਕੇਸ਼ਨ ਰਾਹੀ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਪੋਸ਼ਣ-ਅਭਿਆਨ ਅਧੀਨ ਮਨਾਏ ਜਾ ਰਹੇ ਪੋਸ਼ਣ ਮਾਹ ਸਬੰਧੀ ਮੀਟਿੰਗ ਕੀਤੀ।ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਜਿਵੇ ਕਿ ਸਿਹਤ ਵਿਭਾਗ, ਸਿੱਖਿਆ ਵਿਭਾਗ, ਜਲ-ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਬਾਗਬਾਨੀ ਵਿਭਾਗ, ਕ੍ਰਿਸ਼ੀ ਵਿਗਿਆਨ ਕੇਂਦਰ, ਪੇਂਡੂ ਵਿਕਾਸ ਵਿਭਾਗ, ਖੁਰਾਕ ਸਪਲਾਈ ਅਤੇ ਖਪਤਕਾਰ ਵਿਭਾਗ ਆਦਿ ਦੇ ਨੁਮਾਇਦਿਆਂ ਨੇ ਭਾਗ ਲਿਆ।
ਖਹਿਰਾ ਨੇ ਦੱਸਿਆ ਕਿ ਪੋਸ਼ਣ ਮਾਹ ਦੀਆਂ ਮੁੱਖ ਗਤੀਵਿਧੀਆਂ ਵਿੱਚ ਬਹੁਤ ਗੰਭੀਰ ਕੁਪੋਸ਼ਣ ਬੱਚਿਆਂ ਦੀ ਪਛਾਣ ਤੇ ਰੋਕਥਾਮ ਅਤੇ ਕਿਚਨ ਗਾਰਡਨ ਨੂੰ ਉਤਸ਼ਾਹਿਤ ਕਰਨ ਲਈ ਪੌਦੇ ਲਗਾਉਣ ਦੀ ਮੁਹਿੰਮ ਸ਼ਾਮਿਲ ਹੈ।ਸਬੰਧਤ ਵਿਭਾਗਾਂ ਵਲੋਂ ਕੀਤੀਆਂ ਗਈਆਂ ਗਤੀਵਿਧੀਆਂ `ਜਨ ਅੰਦੋਲਨ ਡੈਸ਼ ਬੋਰਡ` ‘ਤੇ ਅਪਲੋਡ ਕੀਤੀਆਂ ਜਾਣੀਆਂ ਜ਼ਰੂਰੀ ਹਨ।ਮੋਜ਼ੂਦਾ ਵਿਸ਼ਵ ਵਿਆਪੀ ਮਹਾਮਾਰੀ ਕਾਰਣ ਪੋਸ਼ਣ ਮਾਹ ਸਬੰਧੀ ਗਤੀਵਿਧੀਆਂ ਨੂੰ ਸੀਮਿਤ ਕੀਤਾ ਗਿਆ ਹੈ।ਜਿਸ ਦੇ ਦੋ ਟੀਚੇ ਮਿਥੇ ਗਏ ਹਨ।ਜਿੰਨਾਂ ਵਿੱਚ ਅਤਿ ਕੁਪੋਸ਼ਿਤ ਬੱਚਿਆਂ ਦੀ ਪਹਿਚਾਣ ਤੇ ਨਿਗਰਾਨੀ ਕਰਨੀ, ਨਿਉਟਰੀ/ਪੋਸ਼ਣ ਬਗੀਚਿਆਂ ਨੂੰ ਉੋਤਸ਼ਾਹਿਤ ਕਰਨਾ ਸ਼ਾਮਲ ਹੈ।
ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਜਿਲੇ ਵਿੱਚ ਪੋਸ਼ਣ ਸਬੰੰਧੀ ਕੁਇਜ਼, ਪੇਂਟਿੰਗ ਅਤੇ ਸਲੋਗਨ ਮੁਕਾਬਲੇ ਕਰਵਾਉਣ, ਬਾਗਬਾਨੀ ਵਿਭਾਗ ਤੇ ਕ੍ਰਿਸ਼ੀ ਵਿਗਿਆਨ ਕੇਂਦਰ ਨੂੰ ਪੋਸ਼ਣ ਬਗੀਚਿਆਂ ਨੂੰ ਵਿਕਸਿਤ ਕਰਵਾਉਣ, ਫੂਡ ਸਪਲਾਈ ਵਿਭਾਗ ਨੂੰ ਕੁਆਲਟੀ ਮਿਡ-ਡੇ-ਮੀਲ ਅਤੇ ਸਪਲੀਮੈਂਟਰੀ ਨਿਊਟਰੀਸ਼ਨ ਮੁਹੱਈਆ ਕਰਵਾਉਣ, ਪੇਂਡੂ ਵਿਕਾਸ ਵਿਭਾਗ ਨੂੰ ਜਮੀਨੀ ਪੱਧਰ ‘ਤੇ ਪੰਚਾਇਤ ਮੀਟਿੰਗ ਕਰਵਾਉਣ ਅਤੇ ਸਥਾਨਕ ਸਰਕਾਰਾਂ ਵਿਭਾਗ ਨੂੰ ਸਲੱਮ ਏਰੀਏ ਵਿੱਚ ਅਤਿ ਕੁਪੋਸ਼ਿਤ ਬੱਚਿਆਂ ਦੀ ਪਹਿਚਾਣ ਕਰਨ ਲਈ ਆਂਗਨਵਾੜੀ ਵਰਕਰਾਂ/ਆਸ਼ਾ ਵਰਕਰਾਂ ਨਾਲ ਸਹਿਯੋਗ ਕਰਨ ਲਈ ਹਦਾਇਤ ਕੀਤੀ ਗਈ।
ਜ਼ਿਲਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ 2018 ਵਿੱਚ ਪੋਸ਼ਣ ਅਭਿਆਨ ਦੀ ਸ਼ੁਰੂਆਤ ਕੀਤੀ ਗਈ ਸੀ।ਜਿਸ ਦਾ ਮੰਤਵ 0-6 ਸਾਲ ਦੇ ਬੱਚੇ, ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆ ਮਾਂਵਾਂ ਅਤੇ 11 ਤੋ 15 ਸਾਲ ਤੱਕ ਦੀਆਂ ਕਿਸ਼ੋਰੀਆਂ ਵਿੱਚ ਕੁਪੋਸ਼ਨ, ਅਨੀਮਿਆ, ਬੋਣਾਪਨ, ਦੁਬਲਾਪਨ ਅਤੇ ਜਨਮ ਸਮੇਂ ਘੱਟ ਭਾਰ ਵਾਲੇ ਬੱਚਿਆਂ ਦੀ ਗਿਣਤੀ ਨੂੰ ਘਟਾਉਣ ਆਦਿ।ਭਾਰਤ ਸਰਕਾਰ ਵਲੋਂ ਸਾਲ 2020 ਦੋਰਾਨ ਮਹੀਨਾ ਸਤੰਬਰ ਨੂੰ ਪੋਸ਼ਣ ਮਾਹ ਵਜੋਂ ਮਨਾਇਆ ਜਾ ਰਿਹਾ ਹੈ।
Check Also
ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30 ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …
Punjab Post Daily Online Newspaper & Print Media