ਸੰਗਰੂਰ, 12 ਸਤੰਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਨੇ ਕਿਸਾਨ ਜਥੇਬੰਦੀਆਂ ਵਲੋਂ ਸਾਂਝੇ ਤੌਰ ‘ਤੇ ਖੇਤੀ ਆਰਡੀਨੈਸਾਂ ਖਿਲਾਫ਼ 15
ਸਤੰਬਰ ਨੂੰ ਸੰਸਦ ਅੰਦਰ ਬਿਲ ਪੇਸ਼ ਹੋਣ ਵਾਲੇ ਦਿਨ ਦੋ ਘੰਟੇ ਸੜਕਾਂ ਜਾਮ ਕਰਨ ਦੇ ਸੱਦੇ ਦੀ ਡੱਟ ਕੇ ਹਮਾਇਤ ਕਰਨ ਦਾ ਐਲਾਨ ਕੀਤਾ ਹੈ।ਪਾਰਟੀ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਖੇਤੀ ਨਾਲ ਸਿੱਧੇ-ਅਸਿੱਧੇ ਤੌਰ `ਤੇ ਜੁੜੇ ਪੰਜਾਬ ਦੇ 85 ਫੀਸਦੀ ਲੋਕਾਂ ਦੀ ਰੋਜ਼ੀ ਰੋਟੀ ਦਾ ਸਵਾਲ ਹੈ।ਇਹ ਆਰਡੀਨੈਸ ਖੇਤੀ ਨੂੰ ਵੱਡੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਕੇ ਕਿਸਾਨੀ ਨੂੰ ਤਬਾਹ ਕਰਨ ਵਾਲੇ ਤੇ ਫੈਡਰਲਿਜ਼ਮ ਨੂੰ ਢਾਹ ਲਾਉਣ ਵਾਲੇ ਹਨ।ਜਿਣਸਾਂ ਦੀ ਖਰੀਦ ਦੀ ਗਰੰਟੀ ਖਤਮ ਹੋ ਜਾਣ ਦੇ ਖਤਰੇ ਨੇ ਕਿਸਾਨ ਪਰਿਵਾਰਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ।ਉਹਨਾਂ ਕਿਹਾ ਕਿ ਕੁੱਝ ਲੋਕ ਆਪਣੇ ਨਿੱਜੀ ਸਵਾਰਥਾਂ ਖਾਤਰ ਆਰਡੀਨੈਸਾਂ ਦੇ ਮੁੱਦੇ ‘ਤੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ।ਉਹਨਾਂ ਸੰਘਰਸ਼ ਕਰ ਰਹੇ ਕਿਸਾਨਾਂ ‘ਤੇ ਲਾਠੀਚਾਰਜ਼ ਕਰਨ ਦੀ ਸਖ਼ਤ ਨਿੰਦਾ ਕੀਤੀ।ਉਹਨਾਂ ਪਾਰਟੀ ਵਰਕਰਾਂ ਨੂੰ ਕਿਹਾ ਕਿ ਉਹਨਾਂ ਦੀ ਦੁਬਾਰਾ ਕਰੋਨਾਵਾਇਰਸ ਟੈਸਟ ਰਿਪੋਰਟ ਪਾਜ਼ਟਿਵ ਆ ਗਈ ਹੈ, ਜਿਸ ਕਰਕੇ ਉਹ ਪਾਰਲੀਮੈਂਟ ਨਹੀਂ ਜਾ ਸਕਣਗੇ।ਢੀਂਡਸਾ ਨੇ ਵਰਕਰਾਂ ਨੂੰ 15 ਸਤੰਬਰ ਦੇ ਸੜਕਾਂ ਜਾਮ ਕਰਨ ਦੇ ਸਾਂਝੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋ ਕੇ ਕਿਸਾਨਾਂ ਦਾ ਡੱਟ ਕੇ ਸਾਥ ਦੇਣ ਦੀ ਅਪੀਲ ਵੀ ਕੀਤੀ ।
Check Also
ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼
ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …
Punjab Post Daily Online Newspaper & Print Media