ਅੰਮ੍ਰਿਤਸਰ, 12 ਸਤੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਾਰਡ ਨੰ: 53 ਵਿਖੇ ਵਿਧਾਇਕ ਰਾਜ ਕੁਮਾਰ ਵੇਰਕਾ ਦੇ ਨਾਲ ਮਿਲ ਕੇ ਸਮਿਟਰੀ
ਰੋਡ ਗਵਾਲ ਮੰਡੀ ਵਿਖੇ ਸਰਕਾਰੀ ਸਕੂਲ ਵਿੱਚ ਵਿਕਾਸ ਦੇ ਕੰਮ ਦਾ ਉਦਘਾਟਨ ਕੀਤਾ।ਇਸ ਕੰਮ ‘ਤੇ ਲਗਭਗ 25 ਲੱਖ ਰੁਪਏ ਦੀ ਲਾਗਤ ਆਵੇਗੀ।ਇਸ ਤੋਂ ਬਾਅਦ ਅਧਿਆਪਕ ਦਿਵਸ ਸਬੰਧੀ ਸਮਾਗਮ ਵਿੱਚ ਮੇਅਰ ਨੇ ਅਧਿਆਪਕਾਂ ਨੂੰ ਸਰਟੀਫਿਕੇਟ ਵੰਡੇ।ਵਿਧਾਇਕ ਰਾਜ ਕੁਮਾਰ ਵੇਰਕਾ ਅਤੇ ਮੇਅਰ ਕਰਮਜੀਤ ਸਿੰਘ ਵਲੋਂ ਕੌਂਸਲਰ ਨੀਤੂ ਟਾਂਗਰੀ ਨੂੰ ਉਨ੍ਹਾਂ ਵਲੋ ਕੀਤੇ ਜਾ ਰਹੇ ਸ਼ਲਾਘਾਯੋਗ ਕੰਮਾ ਕਰਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ, ਕੌਂਸਲਰ ਨੀਤੂ ਟਾਂਗਰੀ, ਸੰਜੀਵ ਟਾਂਗਰੀ ਅਤੇ ਇਲਾਕਾ ਨਿਵਾਸੀ ਮੌਜੂਦ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media