ਅੰਮ੍ਰਿਤਸਰ, 12 ਸਤੰਬਰ (ਗੁਰਪ੍ਰੀਤ ਸਿੰਘ) – ਸਾਰਗੜ੍ਹੀ ਜੰਗ ਦੇ ਮਹਾਨ ਸ਼ਹੀਦਾਂ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਿਮਰਪ੍ਰੀਤ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ।ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸਤਿਕਾਰ ਭੇਟ ਕੀਤਾ।ਉਨ੍ਹਾਂ ਆਖਿਆ ਕਿ ਸਿੱਖ ਕੌਮ ਅੰਦਰ ਸ਼ਹੀਦਾਂ ਦੀ ਇਕ ਲੰਮੀ ਸੂਚੀ ਹੈ, ਜਿਸ ਤੋਂ ਪ੍ਰੇਰਣਾ ਲੈ ਕੇ ਅਜੋਕੀ ਪੀੜ੍ਹੀ ਨੂੰ ਧਰਮ ਇਤਿਹਾਸ ਨਾਲ ਜੁੜਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹਰ ਸਾਲ ਇਨ੍ਹਾਂ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਨ ਲਈ ਗੁਰਦੁਆਰਾ ਸਾਰਾਗੜੀ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਕਰਵਾਉਂਦੀ ਹੈ।ਸਮਾਗਮ ਵਿੱਚ ਕੁੱਝ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ, ਜਿਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਮੈਨੇਜਰ ਸੁਖਰਾਜ ਸਿੰਘ ਆਦਿ ਨੇ ਹਾਜ਼ਰੀ ਭਰੀ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …