Thursday, September 19, 2024

ਜੰਮੂ ਕਸ਼ਮੀਰ ਭਾਸ਼ਾ ਬਿੱਲ ’ਚ ਪੰਜਾਬੀ ਨੂੰ ਸ਼ਾਮਲ ਕਰਨ ਲਈ ਲੌਂਗੋਵਾਲ ਨੇ ਮੋਦੀ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 13 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਜੰਮੂ ਕਸ਼ਮੀਰ ਦੀਆਂ ਸਰਕਾਰੀ ਭਾਸ਼ਾਵਾਂ ਦੀ ਸੂਚੀ ਵਿੱਚ ਪੰਜਾਬੀ ਭਾਸ਼ਾ ਨੂੰ ਸ਼ਾਮਲ ਕਰਨ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਉਨਾਂ ਕਿਹਾ ਕਿ ਬੀਤੇ ਦਿਨੀਂ ਭਾਰਤ ਸਰਕਾਰ ਦੀ ਕੈਬਨਿਟ ਮੀਟਿੰਗ ਦੌਰਾਨ ਪ੍ਰਵਾਨ ਕੀਤੇ ਗਏ ਜੰਮੂ ਕਸ਼ਮੀਰ ਭਾਸ਼ਾ ਬਿੱਲ ਵਿੱਚੋਂ ਪੰਜਾਬੀ ਨੂੰ ਬਾਹਰ ਰੱਖਿਆ ਗਿਆ ਹੈ, ਜਿਸ ਕਾਰਨ ਸਿੱਖਾਂ ‘ਚ ਰੋਸ ਹੈ।ਪੰਜਾਬ ਤੋਂ ਇਲਾਵਾ ਹੋਰ ਖੇਤਰੀ ਭਾਸ਼ਾਵਾਂ ਨੂੰ ਵੀ ਮਾਨਤਾ ਨਹੀਂ ਦਿੱਤੀ ਗਈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਆਖਿਆ ਹੈ ਕਿ ਇਹ ਭਾਸ਼ਾ ਬਿੱਲ ਜੋ ਮਾਨਸੂਨ ਸੈਸ਼ਨ ਦੌਰਾਨ ਸੰਸਦ ਵਿਚ ਪੇਸ਼ ਕੀਤਾ ਜਾਣਾ ਹੈ, ਨੂੰ ਸੋਧਣ ਉਪਰੰਤ ਹੀ ਪਾਸ ਕੀਤਾ ਜਾਵੇ।
                       ਲੌਂਗੋਵਾਲ ਨੇ ਕਿਹਾ ਕਿ ਕੇਂਦਰ ਦੇ ਇਸ ਕਦਮ ਨਾਲ ਘੱਟਗਿਣਤੀਆਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ।ਜੰਮੂ ਕਸ਼ਮੀਰ ਅੰਦਰ ਵੱਡੀ ਗਿਣਤੀ ਵਿਚ ਲੋਕ ਪੰਜਾਬੀ ਅਤੇ ਹੋਰ ਖੇਤਰੀ ਭਾਸ਼ਾਵਾਂ ਬੋਲਦੇ ਹਨ।ਪੰਜਾਬੀ ਭਾਸ਼ਾ ਨੂੰ ਜੰਮੂ ਕਸ਼ਮੀਰ ਦੇ ਸੰਵਿਧਾਨ ਵਿੱਚ ਵੀ ਮਾਨਤਾ ਸੀ।ਉਨ੍ਹਾਂ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਇਹ ਵੀ ਲਿਖਿਆ ਕਿ ਜੰਮੂ ਕਸ਼ਮੀਰ ‘ਚ ਸਿੱਖਾਂ ਨੂੰ ਪਹਿਲਾਂ ਹੀ ਘੱਟਗਿਣਤੀ ਦੇ ਦਰਜ਼ੇ ਤੋਂ ਵਾਂਝਿਆਂ ਰੱਖਿਆ ਹੋਇਆ ਹੈ ਅਤੇ ਹੁਣ ਪੰਜਾਬੀ ਭਾਸ਼ਾ ਨਾਲ ਅਨਿਆਂ ਕਰਕੇ ਉਨ੍ਹਾਂ ਨਾਲ ਇਕ ਹੋਰ ਧੱਕਾ ਕੀਤਾ ਗਿਆ ਹੈ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …