Thursday, July 3, 2025
Breaking News

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਅਧਿਆਪਕ-ਮਾਪੇ ਮਿਲਣੀ ਹਫਤੇ ਦੀ ਸ਼ੁਰੂਆਤ ਅੱਜ ਤੋਂ

ਪਠਾਨਕੋਟ, 13 ਸਤੰਬਰ (ਪੰਜਾਬ ਪੋਸਟ ਬਿਊਰੋ) – ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਤੱਕ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਸਰਪ੍ਰਸਤਾਂ ਨਾਲ ਭਲਕੇ 14 ਤੋਂ 19 ਸਤੰਬਰ 2020 ਤੱਕ ਵਰਚੂਅਲ ਮਾਪੇ ਅਧਿਆਪਕ-ਮਿਲਣੀ ਹਫ਼ਤਾ ਆਯੋਜਿਤ ਕੀਤਾ ਜਾ ਰਿਹਾ ਹੈ।
                 ਇਸ ਸਬੰਧੀ ਜਿਲ੍ਹਾ ਸਿੱਖਿਆ ਅਫਸਰ (ਸੈ.) ਜਗਜੀਤ ਸਿੰਘ ਤੇ ਜਿਲ੍ਹਾ ਸਿੱਖਿਆ ਅਫਸਰ (ਐਲੀ.) ਬਲਦੇਵ ਰਾਜ ਨੇ ਦੱਸਿਆ ਕਿ ਹਫ਼ਤਾ ਭਰ ਚੱਲਣ ਵਾਲੀ ਇਸ ਆਨਲਾਈਨ ਮਾਪੇ ਅਧਿਆਪਕ ਮਿਲਣੀ ਵਿੱਚ ਸਕੂਲ ਮੁਖੀ ਅਤੇ ਅਧਿਆਪਕ ਟੈਲੀਫੋਨ ਅਤੇ ਸੋਸ਼ਲ਼ ਮੀਡੀਆ ਵੀਡੀਓ ਐਪਸ ਰਾਹੀਂ ਵਿਦਿਆਰਥੀਆਂ ਵਲੋਂ ਲਾਕਡਾਊਨ ਦੌਰਾਨ ਕੀਤੀ ਪੜ੍ਹਾਈ ਦੇ ਮੁਲਾਂਕਣ ਕੀਤਾ ਜਾਵੇਗਾ।ਔਖੇ ਸਮੇਂ ਵਿੱਚ ਅਧਿਆਪਕਾਂ ਦਾ ਸਾਥ ਦੇਣ ਦੇ ਨਾਲ-ਨਾਲ ਬੱਚਿਆਂ ਦਾ ਹੌਸਲਾ ਵਧਾਉਣ ਲਈ ਮਾਪੇ ਤੇ ਅਧਿਆਪਕ ਬੱਚਿਆਂ ਲਈ ਪ੍ਰੇਰਨਾਦਾਇਕ ਸੰਵਾਦ ਰਚਾਉਣਗੇ।
               ਇਸ ਗੱਲਬਾਤ ਵਿੱਚ ਵਿਦਿਆਰਥੀਆਂ ਦੀ ਪੰਜਾਬ ਪ੍ਰਾਪਤੀ ਸਰਵੇਖਣ (ਪੈਸ) 2020 ਦੀ ਤਿਆਰੀ ਲਈ ਸਿੱਖਿਆ ਵਿਭਾਗ ਵਲੋਂ ਭੇਜੀ ਜਾ ਰਹੀ ਸਿੱਖਣ-ਸਹਾਇਕ ਸਮੱਗਰੀ ਅਤੇ ਅਭਿਆਸ ਕੁਇਜ਼ਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਹਨਾਂ ਨੇ ਕਿਹਾ ਕਿ ਇਸ ਵਾਰ 21 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਪੈਸ ਸਬੰਧੀ ਲਏ ਜਾਣ ਵਾਲੇ ਟੈਸਟ ਪੈਸ ਤੇ ਮਹੀਨਾਵਾਰ ਟੈਸਟਾਂ ਦਾ ਸੁਮੇਲ ਹੋਣਗੇ।
              ਡਿਪਟੀ ਡੀ.ਈ.ਓ (ਸੈ.) ਰਾਜੇਸ਼ਵਰ ਸਲਾਰੀਆ ਤੇ ਡਿਪਟੀ ਡੀ.ਈ.ਓ (ਐਲੀ) ਰਮੇਸ਼ ਲਾਲ ਠਾਕੁਰ ਨੇ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਗੁਣਾਤਮਕ ਸਿੱਖਿਆ ਪ੍ਰਦਾਨ ਕਰਨ ਲਈ ਪੰਜਾਬ ਐਜੂਕੇਅਰ ਐਪ ਬਣਾਈ ਗਈ ਹੈ ਜੋ ਕਿ ਵਿਦਿਆਰਥੀਆਂ ਅਤੇ ਮਾਪਿਆਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ।ਵਿਦਿਆਰਥੀਆਂ ਨੂੰ ਵੰਡੀਆਂ ਗਈਆਂ ਪਾਠਕ੍ਰਮ ਦੀਆਂ ਕਿਤਾਬਾਂ, ਮਿਡ ਡੇ ਮੀਲ ਦੀ ਵੰਡ, ਦਾਖਲਿਆਂ ਵਿੱਚ ਹੋਏ ਵਾਧੇ ਤੇ ਹੋਰ ਮੁੱਦੇ ਵੀ ਵਿਚਾਰੇ ਜਾਣਗੇ।
ਉਨ੍ਹਾਂ ਕਿਹਾ ਕਿ ਸਕੱਤਰ ਸਕੂਲ ਸਿੱਖਿਆ ਕਿ੍ਰਸ਼ਨ ਕੁਮਾਰ ਦੇ ਹੁਕਮਾਂ ਅਨੁਸਾਰ ਵਰਚੂਅਲ ਮਿਲਣੀ ਦੌਰਾਨ ਵਿਭਾਗ ਵਲੋਂ ਦੂਰਦਰਸ਼ਨ ਦੇ ਡੀ.ਡੀ ਪੰਜਾਬੀ ਅਤੇ ਈ-ਵਿਦਿਆ ਚੈਨਲ ਅਤੇ ਆਲ ਇੰਡੀਆ ਰੇਡੀਓ 100.2 ਐਫ.ਐਮ ‘ਤੇ ਪ੍ਰਸਾਰਿਤ ਕੀਤੇ ਜਾ ਸਮੂਹ ਜਮਾਤਾਂ ਦੇ ਲੈਕਚਰਾਂ ਅਤੇ ਸਮਾਂ ਸਾਰਣੀ ਅਨੁਸਾਰ ਬੱਚਿਆਂ ਨੂੰ ਲਗਾਤਾਰ ਨਾਲ ਜੋੜ ਕੇ ਰੱਖਣ ਲਈ ਪ੍ਰੇਰਿਤ ਕੀਤਾ ਜਾਵੇਗਾ।ਇਸ ਦੇ ਨਾਲ ਹੀ ਕੋਵਿਡ-19 ਲਾਗ ਦੀ ਬਿਮਾਰੀ ਤੋਂ ਬਚਾਅ ਅਤੇ ਸਿਹਤ ਸੰਭਾਲ ਲਈ ਵਰਤੀ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਵੀ ਮਾਪਿਆਂ ਨੂੰ ਦੱਸਿਆ ਜਾਵੇਗਾ।
             ਇਸ ਮੌਕੇ ਜਿਲ੍ਹਾ ਕੋਆਰਡੀਨੇਟਰ ਪੜ੍ਹੋਂ ਪੰਜਾਬ ਪੜ੍ਹਾਓ ਪੰਜਾਬ ਵਨੀਤ ਮਹਾਜਨ, ਡੀ.ਐਮ ਸਾਇੰਸ ਸੰਜੀਵ ਸ਼ਰਮਾ, ਡੀ.ਐਮ ਅੰਗਰੇਜ਼ੀ ਸਮੀਰ ਸ਼ਰਮਾ, ਡੀ.ਐਮ ਗਣਿਤ ਅਮਿਤ ਵਸ਼ਿਸ਼ਟ, ਸਹਾਇਕ ਜਿਲ੍ਹਾ ਕੋਆਰਡੀਨੇਟਰ ਸਮਾਰਟ ਸਕੂਲ ਸੰਜੀਵ ਮਨੀ, ਜਿਲ੍ਹਾ ਕੋਆਰਡੀਨੇਟਰ ਐਮ.ਆਈ.ਐਸ ਮੁਨੀਸ਼ ਗੁਪਤਾ, ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜ਼ਰ ਸਨ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …