Monday, September 28, 2026

ਅੱਜ 200 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 176 ਵਿਅਕਤੀ ਸਹੀ ਹੋ ਕੇ ਪਰਤੇ ਘਰਾਂ ਨੂੰ

7 ਵਿਅਕਤੀਆਂ ਦੀ ਕਰੋਨਾ ਨਾਲ ਹੋਈ ਮੋਤ, ਜਿਲ੍ਹਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 1420

ਅੰਮ੍ਰਿਤਸਰ, 13 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਅੱਜ 200 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 176 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 4793 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਦੱਸਿਆ ਕਿ ਇਸ ਸਮੇਂ ਜਿਲੇ੍ਹ ਵਿੱਚ 1420 ਕੇਸ ਐਕਟਿਵ ਹਨ।ਉਨ੍ਹਾਂ ਦੱਸਿਆ ਕਿ ਹੁਣ ਤੱਕ 256 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਅੱਜ 7 ਵਿਅਕਤੀ ਦੀ ਕਰੋਨਾ ਨਾਲ ਮੋਤ ਹੋਈ ਹੈ।
                   ਉਨ੍ਹਾਂ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਐਕਟਿਵ ਕੇਸਾਂ ਦੇ ਗ੍ਰਾਫ ਵਿੱਚ ਗਿਰਾਵਟ ਆ ਸਕੇ। ਉਨ੍ਹਾਂ ਕਿਹਾ ਕਿ ਸਾਨੂੰ ਸਾਵਧਾਨੀਆਂ ਦਾ ਧਿਆਨ ਰੱਖਣਾ ਚਾਹੀਦਾ ਹੈ ਤਾਂ ਹੀ ਅਸੀਂ ਕਰੋਨਾ ਵਾਈਰਸ ਨੂੰ ਹਰਾ ਕੇ ਜਿੱਤ ਪ੍ਰਾਪਤ ਕਰ ਸਕਦੇ ਹਾਂ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …