Tuesday, September 8, 2026

ਰੋਜ਼ਗਾਰ ਮੇਲਿਆਂ ਲਈ ਵੈਬ ਪੋਰਟਲ ਦੀ ਤਕਨੀਕੀ ਖਾਮੀ ਜਲਦ ਦੂਰ ਕੀਤੀ ਜਾਵੇਗੀ – ਚੰਨੀ

ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਅਤੇ ਕਰੋਬਾਰ ਮਿਸ਼ਨ ਤਹਿਤ 24 ਤੋਂ 30 ਸਤੰਬਰ ਤੱਕ 6ਵਾਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ।ਸਰਕਾਰੀ ਵੈਬ ਪੋਰਟਲ `ਤੇ ਨੌਕਰੀ ਤਲਾਸ਼ ਰਹੇ ਨੌਜਵਾਨਾਂ ਪਾਸੋਂ 55000 ਤੋਂ ਵੱਧ ਅਰਜ਼ੀਆਂ ਪਹਿਲਾਂ ਹੀ ਪ੍ਰਾਪਤ ਹੋ ਚੁੱਕੀਆਂ ਹਨ।ਪਰ ਪੋਰਟਲ `ਤੇ ਆਉਣ ਵਾਲੇ ਉਮੀਦਵਾਰਾਂ ਦੀ ਗਿਣਤੀ ਜ਼ਿਆਦਾ ਹੋਣ ਕਰਕੇ ਕੁੱਝ ਤਕਨੀਕੀ ਨੁਕਸ ਪੈਣ ਕਾਰਨ ਇਹ ਪੋਰਟਲ ਪਿੱਛਲੇ ਦੋ ਦਿਨਾਂ ਤੋਂ ਹੌਲੀ ਕੰਮ ਕਰ ਰਿਹਾ ਹੈ।
                 ਪੰਜਾਬ ਦੇ ਰੋਜ਼ਗਾਰ ਉਤਪਤੀ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਸਬੰਧੀ ਕਿਹਾ ਕਿ ਇਹ ਤਕਨੀਕੀ ਖਾਮੀ ਜਲਦ ਨੂੰ ਜਲਦ ਦੂਰ ਕਰ ਲਿਆ ਜਾਵੇਗਾ।ਉਨ੍ਹਾਂ ਕਿਹਾ ਕਿ ਫਿਲਹਾਲ ਨੌਕਰੀ ਦੀ ਭਾਲ ਕਰ ਰਹੇ ਨੌਜਵਾਨ ਜਿਨ੍ਹਾਂ ਨੇ ਪੋਰਟਲ ਤੇ ਆਨਲਾਈਨ ਅਪਲਾਈ ਨਹੀਂ ਕੀਤਾ ਹੈ, ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ 6ਵੇਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲੇ ਵਿੱਚ ਹਿੱਸਾ ਲੈਣ ਲਈ ਆਪਣੇ ਜ਼ਿਲੇ੍ਹ ਦੇ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ) ਦੇ ਦਫ਼ਤਰ ਨਾਲ ਸੰਪਰਕ ਕਰਨ।
               ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜੋ ਉਮੀਦਵਾਰ ਪੋਰਟਲ `ਤੇ ਤਾਂ ਰਜਿਸਟਰਡ ਹਨ, ਪਰ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ ਉਪਲੱਬਧ ਅਸਾਮੀਆਂ ਲਈ ਵਿਸ਼ੇਸ਼ ਤੌਰ `ਤੇ ਬਿਨੈ ਨਹੀਂ ਦਿੱਤਾ।ਉਹ ਅਸਾਮੀਆਂ ਸਬੰਧੀ ਆਪਣੀ ਚੋਣ ਬਾਰੇ ਜ਼ਿਲ੍ਹਾ ਬਿਊਰੋ ਦੇ ਦਫ਼ਤਰ ਨੂੰ ਦੱਸ ਸਕਦੇ ਹਨ।ਜ਼ਿਲ੍ਹਾ ਬਿਊਰੋ ਦੇ ਦਫ਼ਤਰਾਂ ਤੱਕ ਹੈਲਪਲਾਈਨ ਨੰਬਰਾਂ ਜ਼ਰੀਏ ਅਸਾਨੀ ਨਾਲ ਪਹੰੁਚ ਕੀਤੀ ਜਾ ਸਕਦੀ ਹੈ।ਚੰਨੀ ਨੇ ਕਿਹਾ ਕਿ ਇਸ ਰੋਜ਼ਗਾਰ ਮੇਲੇ ਵਿੱਚ 1100 ਤੋਂ ਵੱਧ ਨਿਯੋਜਕ ਹਿੱਸਾ ਲੈਣਗੇ।ਜਿਨ੍ਹਾਂ ਵਲੋਂ ਤਕਰੀਬਨ 90000 ਅਸਾਮੀਆਂ ਦੀ ਪੇਸ਼ਕਸ਼ ਕੀਤੀ ਜਾਵੇਗੀ।
                  ਰੋਜ਼ਗਾਰ ਉਤਪਤੀ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ ਨੇ ਕਿਹਾ ਕਿ ਨੌਕਰੀ ਮੇਲਿਆਂ ਦੌਰਾਨ 10ਵੀਂ ਤੋਂ ਘੱਟ, 10 ਵੀਂ, 12 ਵੀਂ, ਗ੍ਰੈਜੂਏਟ, ਪੋਸਟ ਗ੍ਰੈਜੂਏਟ, ਆਈ.ਟੀ.ਆਈ ਅਤੇ ਡਿਪਲੋਮਾ ਪਾਸ ਨਵੇਂ ਅਤੇ ਤਜਰਬੇਕਾਰ ਵਿਦਿਆਰਥੀਆਂ ਜੋ ਨੌਕਰੀ ਦੀ ਭਾਲ ਕਰ ਰਹੇ ਹਨ, ਲਈ ਅਸਾਮੀਆਂ ਉਪਲੱਬਧ ਹੋਣਗੀਆਂ।
                 ਜ਼ਿਲ੍ਹਾ ਰੋਜ਼ਗਾਰ ਮੇਲੇ ਵਿੱਚ ਹਿੱਸਾ ਲੈਣ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ।ਜਿੰਨਾਂ ਵਿੱਚ ਅੰਮ੍ਰਿਤਸਰ ਲਈ 9915789068, ਬਰਨਾਲਾ 9417039072, ਬਠਿੰਡਾ 7719681908, ਫਰੀਦਕੋਟ 9988350193, ਫਤਿਹਗੜ੍ਹ ਸਾਹਿਬ 9915682436, ਫਾਜ਼ਿਲਕਾ 8906022220, ਫਿਰੋਜ਼ਪੁਰ 9465474122, ਗੁਰਦਾਸਪੁਰ 8196015208, ਹੁਸ਼ਿਆਰਪੁਰ 6280197708, ਜਲੰਧਰ 9056920100, ਕਪੂਰਥਲਾ 9888219247, ਲੁਧਿਆਣਾ 7740001682, ਮਾਨਸਾ 9464178030, ਮੋਗਾ 6239266860, ਪਠਾਨਕੋਟ 7657825214, ਪਟਿਆਲਾ 9877610877, ਰੂਪਨਗਰ 8557010066, ਸੰਗਰੂਰ 9877918167, ਐਸ.ਏ.ਐਸ ਨਗਰ 7814259210, ਐਸ.ਬੀ.ਐਸ ਨਗਰ 8872759915, ਸ੍ਰੀ ਮੁਕਤਸਰ ਸਾਹਿਬ 98885੍2317 ਤੇ ਤਰਨ ਤਾਰਨ ਲਈ 7717397013 ਨੰਬਰ ਸ਼ਾਮਲ ਹਨ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ

ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …