ਪਠਾਨਕੋਟ, 14 ਸਤੰਬਰ (ਪੰਜਾਬ ਪੋਸਟ ਬਿਊਰੋ) – ਮਿਸ਼ਨ ਫਤਿਹ ਅਧੀਨ ਜਿਲ੍ਹਾ ਪ੍ਰਸਾਸ਼ਨ ਅਤੇ ਜਿਲ੍ਹਾ ਪਠਾਨਕੋਟ ਦੇ ਸਰਕਾਰੀ ਵਿਭਾਗਾਂ ਵੱਲੋਂ ਲੋਕਾਂ ਨੂੰ ਕੋਰੋਨਾ
ਵਾਇਰਸ ਦੇ ਬਚਾਓ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।ਵਿਧਾਇਕ ਹਲਕਾ ਪਠਾਨਕੋਟ ਅਮਿਤ ਵਿੱਜ ਨੇ ਕਿਹਾ ਕਿ ਸਰਕਾਰੀ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਪਿੰਡ ਪਿੰਡ ਪਹੁੰਚ ਕਰਕੇ ਲੋਕਾਂ ਨੂੰ ਕੋਵਿਡ-19 ਪ੍ਰਤੀ ਸਾਵਧਾਨੀਆਂ ਵਰਤਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।ਪ੍ਰਚਾਰ ਸਮੱਗਰੀ ਵੰਡੀ ਗਈ ਹੈ ਅਤੇ ਸਹਿਰ ਅੰਦਰ ਹੋਰਡਿੰਗ ਆਦਿ ਵੀ ਲਗਾਏ ਗਏ ਹਨ ਤਾਂ ਜੋ ਲੋਕ ਸਾਵਧਾਨੀਆਂ ਦੀ ਪਾਲਣਾ ਕਰ ਸਕਣ।
ਉਨ੍ਹਾਂ ਦੱਸਿਆ ਕਿ ਮਿਸ਼ਨ ਫਤਿਹ ਅਧੀਨ ਆਮ ਲੋਕਾਂ ਨੂੰ ਵਾਰ-ਵਾਰ ਹੱਥ ਧੋਣ, ਮਾਸਕ ਪਾਉਣ, ਸਮਾਜਿਕ ਦੂਰੀ ਬਣਾ ਕੇ ਰੱਖਣ ਆਦਿ ਸਾਵਧਾਨੀਆਂ, ਕੋਵਿਡ 19 ਦੇ ਲੱਛਣ ਹੋਣ ‘ਤੇ ਕੋਰੋਨਾ ਵਾਇਰਸ ਸਬੰਧੀ ਟੈਸਟ ਕਰਵਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।ਇਹ ਟੈਸਟ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫਤ ਕੀਤਾ ਜਾਂਦਾ ਹੈ।ਇਸ ਤੋਂ ਇਲਾਵਾ ਲੋਕਾਂ ਨੂੰ ਕੋਵਾ ਐਪ ਸਬੰਧੀ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media