ਅੰਮ੍ਰਿਤਸਰ, 14 ਸਤੰਬਰ (ਜਗਦੀਪ ਸਿੰਘ) – ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮ. ਲੁਧਿਆਣਾ/ਅੰਮ੍ਰਿਤਸਰ (ਪਰਕਸ) ਵੱਲੋਂ ਡਾ. ਸਤਿੰਦਰ ਕੌਰ ਔਲਖ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਗਿਆ।ਡਾ. ਔਲਖ ਗੁਰੂ ਨਾਨਕ ਦੇਵ ਯੂਨੀਵ
ਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਤੋਂ ਪ੍ਰੋਫੈਸਰ ਸੇਵਾਮੁਕਤ ਹੋਏ ਸਨ। ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ, ਸਕੱਤਰ ਗੁਰਮੀਤ ਪਲਾਹੀ ਤੇ ਸੁਸਾਇਟੀ ਦੇ ਮੈਂਬਰਾਨ ਵੱਲੋਂ ਇੱਕ ਸਾਂਝੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਉਹ 70 ਸਾਲ ਦੇ ਸਨ ਤੇ ਕੁੱਝ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ।ਉਹ ਬਹੁਤ ਹੀ ਮਿਲਾਪੜੇ ਸੁਭਾ ਦੇ ਮਾਲਕ ਸਨ।ਉਨ੍ਹਾਂ 6 ਪੁਸਤਕਾਂ ਪੰਜਾਬੀ ਸਾਹਿਤ ਦੀ ਝੋਲੀ ਪਾਈਆਂ।ਉਨ੍ਹਾਂ ਨੇ 25 ਸਾਲ ਦੇੇ ਕਰੀਬ ਮੱਧਕਲੀਨ ਪੰਜਾਬ ਸਾਹਿਤ, ਭਾਸ਼ਾ ਵਿਗਿਆਨ, ਲੋਕਧਾਰਾ, ਪੰਜਾਬੀ ਬਿਰਤਾਂਤ ਅਤੇ ਲੋਕਧਾਰਾ ਸਾਹਿਤ ‘ਤੇ ਵੱਡਮੁਲਾ ਖੋਜ਼ ਕਾਰਜ਼ ਕੀਤਾ।ਉਹ ਆਪਣੇ ਪਤੀ ਡਾ. ਪਰਮਿੰਦਰ ਸਿੰਘ ਜੋ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਅੰਗਰੇਜ਼ੀ ਵਿਭਾਗ ਤੋਂ ਬਤੌਰ ਮੁੱਖੀ ਸੇਵਾ ਮੁਕਤ ਹਨ ਨਾਲ ਅਗਾਂਹਵਧੂ ਗਤੀਵਿਧੀਆਂ ਵਿਚ ਕਾਰਜਸ਼ੀਲ ਰਹੇ। ਡਾ. ਔਲਖ ਭਾਵੇਂ ਅੱਜ ਸਾਡੇ ਵਿੱਚ ਨਹੀਂ ਹਨ, ਪਰ ਉਨ੍ਹਾਂ ਵਲੋਂ ਪੰਜਾਬੀ ਸਾਹਿਤ ਲਈ ਪਾਏ ਵੱਡਮੂਲੇ ਯੋਗਦਾਨ ਲਈ ਉਨ੍ਹਾਂ ਨੂੰ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media