Monday, June 15, 2026

204 ਲੋਕਾਂ ਦੀ ਅੱਜ ਰਿਪੋਰਟ ਆਈ ਕਰੋਨਾ ਪਾਜ਼ਟਿਵ, 8 ਵਿਅਕਤੀਆਂ ਦੀ ਕਰੋਨਾ ਨਾਲ ਹੋਈ ਮੋਤ

ਕੋਰੋਨਾ ਤੋਂ ਮੁਕਤ ਹੋਏ 142 ਵਿਅਕਤੀ ਪਰਤੇ ਘਰਾਂ ਨੂੰ, ਜਿਲਾ ਅੰਮ੍ਰਿਤਸਰ ਵਿੱਚ ਕੁੱਲ ਐਕਟਿਵ ਕੇਸ 1474

ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 204 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 142 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 4935 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਦੱਸਿਆ ਹੈ ਕਿ ਇਸ ਸਮੇਂ ਜਿਲੇ ਵਿੱਚ 1474 ਐਕਟਿਵ ਕੇਸ ਹਨ।ਹੁਣ ਤੱਕ 264 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਅੱਜ 8 ਵਿਅਕਤੀਆਂ ਦੀ ਕਰੋਨਾ ਨਾਲ ਮੋਤ ਹੋਈ ਹੈ।
                      ਉਨਾਂ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਐਕਟਿਵ ਕੇਸਾਂ ਦੇ ਗ੍ਰਾਫ ਵਿੱਚ ਗਿਰਾਵਟ ਆ ਸਕੇ। ਉਨਾਂ ਕਿਹਾ ਕਿ ਸਾਨੂੰ ਸਾਵਧਾਨੀਆਂ ਦਾ ਧਿਆਨ ਰੱਖਣਾ ਚਾਹੀਦਾ ਹੈ ਤਾਂ ਹੀ ਅਸੀਂ ਕਰੋਨਾ ਵਾਈਰਸ ਨੂੰ ਹਰਾ ਕੇ ਜਿੱਤ ਪ੍ਰਾਪਤ ਕਰ ਸਕਦੇ ਹਾਂ। ਸਿਵਲ ਸਰਜਨ ਨੇ ਦੱਸਿਆ ਕੋਰੋਨਾ ਦੇ ਲੱਛਣ ਜਿਸ ਵਿਚ ਤੇਜ਼ ਬੁਖ਼ਾਰ, ਖਾਂਸੀ, ਜ਼ੁਕਾਮ ਅਤੇ ਸਾਹ ਦੀ ਤਕਲੀਫ ਮੁੱਖ ਤੌਰ ‘ਤੇ ਸ਼ਾਮਲ ਹਨ।ਜੇਕਰ ਸਮੇਂ ਸਿਰ ਟੈਸਟ ਕਰਵਾ ਕੇ ਡਾਕਟਰ ਕੋਲੋਂ ਦਵਾਈ ਲਈ ਜਾਵੇ ਅਤੇ ਆਪਣੇ ਆਪ ਨੂੰ ਘਰ ਵਿੱਚ ਇਕਾਂਤਵਾਸ ਕੀਤਾ ਜਾਵੇ ਤਾਂ ਉਨਾਂ ਦੀ ਤੇ ਪਰਿਵਾਰ ਦੀ ਜਾਨ ਬਚ ਸਕਦੀ ਹੈ। ਉਂਾਂ ਕਿਹਾ ਕਿ ਸਰਕਾਰ ਵਲੋਂ ਕੋਰੋਨਾ ਮਰੀਜ਼ਾਂ ਦੀ ਪਛਾਣ ਵੀ ਗੁਪਤ ਰੱਖੀ ਜਾ ਰਹੀ ਹੈ ਅਤੇ ਘਰਾਂ ਵਿੱਚ ਰਹਿਣ ਦੀ ਆਗਿਆ ਵੀ ਦਿੱਤੀ ਗਈ ਹੈ।

Check Also

ਸੰਯੁਕਤ ਰਾਸ਼ਟਰ ਦੇ ਅੰਤਰ-ਧਰਮ ਸੰਵਾਦ ਵਿੱਚ ਗੂੰਜ਼ੀ ਸਿੱਖ ਸੋਚ

ਵਿਸ਼ਵ ਮੰਚ ’ਤੇ ਸਿੱਖ ਨੈਤਿਕ ਚਿੰਤਨ ਦੀ ਮਜ਼ਬੂਤ ਹਾਜ਼ਰੀ ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) …