ਪੰਜਾਬ ਯੂਥ ਵਿਕਾਸ ਬੋਰਡ ਵਲੋ ਜਾਰੀ ਪੋਸਟਰ ਕੀਤਾ ਰੀਲੀਜ਼, 20 ਸਤੰਬਰ ਤੱਕ ਚੱਲੇਗੀ ਮੁਹਿੰਮ
ਅੰਮ੍ਰਿਤਸਰ, 15 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਤਰੀ ਤੇ ਕਾਬੂ ਪਾਉਣ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਕਰੋਨਾ
ਮਹਾਂਮਾਰੀ ‘ਤੇ ਲੋਕਾਂ ਦੀ ਸ਼ਮੂਲੀਅਤ ਨਾਲ ਹੀ ਜਿੱਤ ਪਾਈ ਜਾ ਸਕਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਨੇ ਪੰਜਾਬ ਯੂਥ ਵਿਕਾਸ ਬੋਰਡ ਵੱਲੋਂ ਕੋਵਿਡ-19 ਦੀਆਂ ਹਦਾਇਤਾਂ ਸਬੰਧੀ ਬਣਾਏ ਗਏ ਪੋਸਟਰ ਨੂੰ ਰਲੀਜ ਕਰਨ ਮਗਰੋਂ ਕੀਤਾ।
ਖਹਿਰਾ ਨੇ ਕਿਹਾ ਕਿ ਜੇਕਰ ਅਸੀਂ ਸਾਰੇ ਆਪੋ ਆਪਣੇ ਸਰਕਲ ਦੇ ਲੋਕਾਂ ਤੱਕ ਇਸ ਮਹਾਂਮਾਰੀ ਤੋਂ ਬਚਣ ਦੀ ਗੱਲ ਕਰਾਂਗੇ ਤਾਂ ਇਹ ਸੰਦੇਸ਼ ਜਿਆਦਾ ਪ੍ਰਭਾਵੀ ਹੋਵੇਗਾ।ਉਨਾਂ ਨੇ ਦੱਸਿਆ ਕਿ ਸੈਂਪਲਿੰਗ ਵਧਣ ਕਾਰਨ ਕਰੋਨਾ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ, ਪ੍ਰੰਤੂ ਘਬਰਾਉਣ ਦੀ ਕੋਈ ਲੋੜ ਨਹੀਂ।ਸਰਕਾਰ ਵੱਲੋਂ ਸਾਰੇ ਪ੍ਰਬੰਧ ਕੀਤੇ ਗਏ ਹਨ।ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਮਾਮੂਲੀ ਲੱਛਣ ਪਾਏ ਜਾਣ ਤੇ ਲੋਕਾਂ ਨੂੰ ਘਰ ਵਿੱਚ ਹੀ ਏਕਾਂਤਵਾਸ ਕੀਤਾ ਜਾ ਰਿਹਾ ਹੈ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਆਪਣੇ ਟੈਸਟ ਕਰਵਾਉਣ।ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਾਰੇ ਟੈਸਟ ਮੁਫ਼ਤ ਵਿੱਚ ਕੀਤੇ ਜਾ ਰਹੇ ਹਨ।ਖਹਿਰਾ ਨੇ ਦੱਸਿਆ ਕਿ ਯੂਥ ਵਿਕਾਸ ਬੋਰਡ ਵੱਲੋਂ 20 ਸਤੰਬਰ ਤੱਕ ਪਿੰਡ ਪੱਧਰ ਤੱਕ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ।ਜਿਸ ਦਾ ਮੁੱਖ ਉਦੇਸ਼ ਲੋਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਜਾਗਰੂਕ ਕਰਨਾ ਅਤੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਗਈਆਂ ਸਾਵਧਾਨੀਆਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਹੈ।
ਕੋਵਿਡ-19 ਪ੍ਰਤੀ ਜਾਗਰੂਕਤਾ ਹਿੱਤ ਪੂਰੇ ਪੰਜਾਬ ਵਿੱਚ 20 ਸਤੰਬਰ ਤੱਕ ਚੱਲੇਗੀ ਵਿਸ਼ੇਸ਼ ਮੁਹਿੰਮ
ਪੰਜਾਬ ਯੂਥ ਵਿਕਾਸ ਬੋਰਡ ਦੇ ਸੀਨੀਅਰ ਵਾਇਸ ਚੇਰਮੈਨ ਪ੍ਰਿੰਸ ਖੁੱਲਰ ਨੇ ਦੱਸਿਆ ਕਿ ਕੋਵਿਡ-19 ਦੀ ਮਹਾਮਾਰੀ ਨੁੰ ਦੇਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਸੋਚ ਅਤੇ ਰਾਣਾ ਗੁਰਜੀਤ ਸਿੰਘ ਸੋਢੀ ਕੈਬਿਨਟ ਮੰਤਰੀ ਖੇਡਾਂ ਅਤੇ ਯੁਵਕ ਸੇਵਾਵਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਲੋਕਾਂ ਨੁੰ ਵਿਸ਼ਵੀ ਮਹਾਮਾਰੀ ਕੋਰੋਨਾ ਵਾਇਰਸ (ਕੋਵਿਡ-19) ਪ੍ਰਤੀ ਹੋਰ ਜਾਗਰੂਕ ਕਰਨ ਹਿੱਤ ਪੂਰੇ ਪੰਜਾਬ ਵਿੱਚ ਇਕ ਸਪੈਸ਼ਲ ਮੁਹਿੰਮ ਜੋ 14-09-2020 ਤੋ 20-09-2020 ਤੱਕ ਚਲਾਈ ਜਾ ਰਹੀ ਹੈ।ਜਿਸ ਵਿੱਚ 75000 ਦੇ ਲਗਭਗ ਵਲੰਟੀਅਰਾਂ ਵੱਲੋ ਹਿੱਸਾ ਲਿਆ ਜਾ ਰਿਹਾ ਹੈ।ਜੋ ਕਿ ਕੋਵਿਡ-19 ਸਬੰਧੀ ਬਹੁਤ ਸਾਰੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਇਹਨਾ ਅਫਵਾਹਾਂ ਅਤੇ ਦੁਰਪ੍ਰਚਾਰ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਮੁਹਿੰਮ ਵਿੱਚ ਜਿਲ੍ਹਾ ਅਮਿੰਤਸਰ ਦੇ ਸਮੂਹ ਯੂਥ ਕਲੱਬਾਂ ਦੇ ਮੈਬਰ, ਕੋਮੀ ਸੇਵਾ ਯੋਜਨਾ ਇਕਾਇਆਂ ਦੇ ਵਲੰਟੀਅਰਾਂ ਅਤੇ ਰੈਡ ਰਿਬਨ ਕਲੱਬਾਂ ਦੇ ਮੈਂਬਰ ਸ਼ਾਮਲ ਕੀਤੇ ਗਏ ਜੋ ਲੋਕਾਂ ਨੁੰ ਘਰ-ਘਰ ਜਾ ਕੇ ਜਾਗਰੂਕ ਕਰਨਗੇ ਕਿ ਕੋਵਿਡ-19 ਸੰਬਧੀ ਜੋ ਦੁਰਪ੍ਰਚਾਰ ਕੀਤਾ ਜਾ ਰਿਹਾ ਹੈ, ਉਹ ਸਹੀ ਨਹੀ।ਲੋਕਾਂ ਨੁੰ ਜਿਆਦਾ ਤੋਂ ਜਿਆਦਾ ਅਪਣਾ ਟੈਸਟ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ।
ਇਸ ਮੋਕੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ, ਜ਼ਸਪਾਲ ਸਿੰਘ, ਸ਼ਹੀਦ ਮਨਜਿੰਦਰ ਸਿੰਘ ਯੁਵਕ ਸੇਵਾਵਾਂ ਕੱਲਬ ਘੋਨੇਵਾਲ ਬਲਾਕ ਅਜਨਾਲਾ ਦੇ ਪ੍ਰਧਾਨ, ਯੁਗਰਜ ਸਿੰਘ, ਗਗਨਦੀਪ ਸਿੰਘ (ਕਲੱਬ ਖਜਾਨਚੀ) ਮੋਜੁਦ ਰਹੇ।
Punjab Post Daily Online Newspaper & Print Media