Thursday, September 19, 2024

ਜਾਗੋ ਨੇ ਸੈਣੀ ਦੀ ਗ੍ਰਿਫਤਾਰੀ ਲਈ ਕੀਤਾ ਮੁਜ਼ਾਹਰਾ

ਜੀ.ਕੇ ਦੀ ਅਗਵਾਈ ਵਿੱਚ ਸਿੱਖਾਂ ਨੇ ਬਣਾਈ ਮਨੁੱਖੀ ਲੜੀ

ਨਵੀਂ ਦਿੱਲੀ, 15 ਸਤੰਬਰ (ਪੰਜਾਬ ਪੋਸਟ ਬਿਊਰੋ) – `ਜਾਗੋ` ਪਾਰਟੀ ਵਲੋਂ 1991 ਦੇ ਬਲਵੰਤ ਸਿੰਘ ਮੁਲਤਾਨੀ ਅਗਵਾ ਅਤੇ ਹੱਤਿਆ ਮਾਮਲੇ ਵਿੱਚ ਨਾਮਜ਼ਦ ਪੰਜਾਬ ਪੁਲਿਸ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਨੂੰ ਗ੍ਰਿਫਤਾਰ ਕਰਨ ਵਿੱਚ ਨਾਕਾਮ ਰਹਿਣ ‘ਤੇ ਪੰਜਾਬ ਪੁਲਿਸ ਦੇ ਖ਼ਿਲਾਫ਼ ਸ਼ਾਂਤਮਈ ਰੋਸ ਮੁਜ਼ਾਹਰਾ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਦੀ ਅਗਵਾਈ ਵਿੱਚ ਕੀਤਾ ਗਿਆ। ਪੰਜਾਬ ਭਵਨ ਵੱਲ ਕੂਚ ਕਰਨ ਲਈ ਸਿੱਖ ਸੰਗਤਾਂ ਨੇ ਮੁਜ਼ਾਹਰੇ ਦੀ ਸ਼ੁਰੂਆਤ ਮੰਡੀ ਹਾਊਸ ਮੈਟਰੋ ਸਟੇਸ਼ਨ ਦੇ ਕੋਲ ਸਥਿਤ ਬਾਬਾ ਬੰਦਾ ਸਿੰਘ ਬਹਾਦਰ ਦੇ ਬੁੱਤ ਤੋਂ ਕਰਨੀ ਸੀ।ਪਰ ਪੁਲਿਸ ਦੇ ਉੱਚ-ਅਧਿਕਾਰੀਆਂ ਨੇ ਧਾਰਾ 144 ਲੱਗੀ ਹੋਣ ਅਤੇ ਕੋਵਿਡ ਦੀ ਮਹਾਮਾਰੀ ਦਾ ਹਵਾਲਾ ਦਿੰਦੇ ਹੋਏ ਸੰਗਤਾਂ ਨੂੰ ਮੰਡੀ ਹਾਊਸ ਤੋਂ ਮਾਰਚ ਕੱਢਣ ਦੀ ਮਨਜ਼ੂਰੀ ਨਹੀਂ ਦਿੱਤੀ।ਜਿਸ ਦੇ ਬਾਅਦ ਸੰਗਤਾਂ ਨੇ ਸੋਸ਼ਲ ਡਿਸਟੈਂਸਿੰਗ ਦਾ ਪਾਲਣ ਕਰਦੇ ਹੋਏ ਮੰਡੀ ਹਾਊਸ ਬੱਸ ਸਟਾਪ ਦੇ ਹੇਠਾਂ ਮਨੁੱਖੀ ਲੜੀ ਬਣਾ ਲਈ ਅਤੇ ਤਖ਼ਤੀਆਂ ਅਤੇ ਬੈਨਰ ਫੜੀ ਪ੍ਰਦਰਸ਼ਨਕਾਰੀਆਂ ਨੇ ਸੈਣੀ ਦੀ ਗ੍ਰਿਫਤਾਰੀ ਲਈ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
                 ਆਪਣੇ ਸੰਬੋਧਨ ‘ਚ ਜੀ.ਕੇ ਨੇ ਕਿਹਾ ਕਿ ਮੋਹਾਲੀ ਕੋਰਟ ਨੇ ਸੈਣੀ ਦੀ ਗ੍ਰਿਫਤਾਰੀ ਲਈ ਗੈਰ ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤਾ ਹੈ।ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੈਣੀ ਨੂੰ ਇਸ ਮਾਮਲੇ ਵਿੱਚ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ।ਪਰ ਹੈਰਾਨੀ ਦੀ ਗੱਲ ਹੈ ਕਿ ਜੈਡ ਸੁਰੱਖਿਆ ਪ੍ਰਾਪਤ ਸੈਣੀ ਪੰਜਾਬ ਪੁਲਿਸ ਦੇ ਨੱਕ ਦੇ ਹੇਠੋਂ ਫ਼ਰਾਰ ਹੋ ਜਾਂਦਾ ਹੈ।ਜੀ.ਕੇ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਸੈਣੀ ਨੂੰ ਬਚਾਉਣ ਦਾ ਇਲਜ਼ਾਮ ਲਗਾਇਆ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …