Thursday, February 26, 2026

ਸਰਬੱਤ ਦਾ ਭਲਾ ਟਰੱਸਟ ਨੇ 3 ਲੋੜਵੰਦ ਵਿਦਿਆਰਥੀਆਂ ਦੀ 50 ਹਜ਼ਾਰ ਫ਼ੀਸ ਕੀਤੀ ਅਦਾ

ਹੁਸ਼ਿਆਰ ਵਿਦਿਆਰਥੀਆਂ ਦੀ ਤਰੱਕੀ ‘ਚ ਨਹੀਂ ਆਉਣ ਦੇਵਾਂਗੇ ਕੋਈ ਰੁਕਾਵਟ – ਡਾ. ਓਬਰਾਏ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਆਪਣੇ ਵਿਲੱਖਣ ਸੇਵਾ ਕਾਰਜ਼ਾਂ ਕਾਰਨ ਪੂਰੀ ਦੁਨੀਆਂ ‘ਚ ਇੱਕ ਵੱਖਰੀ ਪਛਾਣ ਬਣਾ ਚੁੱਕੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ.ਸਿੰਘ ਓਬਰਾਏ ਦੇ ਵਿਸ਼ੇਸ਼ ਯਤਨਾਂ ਸਦਕਾ ਸਥਾਨਕ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਦੇ ਆਰਥਿਕ ਤੌਰ ‘ਤੇ ਕਮਜ਼ੋਰ 3 ਹੁਸ਼ਿਆਰ ਵਿਦਿਆਰਥੀਆਂ ਦੇ ਵੱਖ-ਵੱਖ ਸਮੈਸਟਰਾਂ ਦੀ ਪੰਜਾਹ ਹਜ਼ਾਰ ਰੁਪਏ ਫੀਸ ਕਾਲਜ ਪਬੰਧਕਾਂ ਨੂੰ ਅਦਾ ਕੀਤੀ ਗਈ।
                ਉਕਤ ਵਿਦਿਆਰਥੀਆਂ ਦੀ ਫ਼ੀਸ ਦੇ ਚੈਕ ਸੌਂਪਣ ਪੁੱਜੇ ਟਰੱਸਟ ਦੇ ਮਾਝਾ ਜੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮੀਤ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ ਅਤੇ ਵਿੱਤ ਸਕੱਤਰ ਨਵਜੀਤ ਸਿੰਘ ਘਈ ਨੇ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ.ਐਸ.ਪੀ ਸਿੰਘ ਓਬਰਾਏ ਨੇ ਆਪਣੇ ਸੁਨੇਹੇ ‘ਚ ਕਿਹਾ ਹੈ ਕਿ ਟਰੱਸਟ, ਮੈਰਿਟ ‘ਚ ਰਹਿਣ ਵਾਲੇ ਲੋੜਵੰਦ ਵਿਦਿਆਰਥੀਆਂ ਦੀ ਹਰ ਵੇਲੇ ਮਦਦ ਲਈ ਤਿਆਰ ਹੈ ਤਾਂ ਜੋ ਉਨ੍ਹਾਂ ਦੀ ਆਰਥਿਕ ਮੰਦਹਾਲੀ ਉਨ੍ਹਾਂ ਦੀ ਤਰੱਕੀ ਦੇ ਰਸਤੇ ਵਿੱਚ ਰੁਕਾਵਟ ਨਾ ਬਣ ਸਕੇ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੂਰੀ ਲਗਨ ਤੇ ਮਿਹਨਤ ਨਾਲ ਆਪਣੀ ਪੜ੍ਹਾਈ ਜਾਰੀ ਰੱਖਣ ਦਾ ਸੁਨੇਹਾ ਵੀ ਦਿੱਤਾ।ਟਰੱਸਟ ਦੇ ਇਸ ਵੱਡੇ ਉਪਰਾਲੇ ਲਈ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ ਤੋਂ ਇਲਾਵਾ ਕਾਲਜ ਸਟਾਫ਼ ਤੇ ਸਬੰਧਿਤ ਵਿਦਿਆਰਥੀਆਂ ਨੇ ਡਾ.ਐਸ.ਪੀ ਸਿੰਘ ਓਬਰਾਏ ਤੇ ਉਨ੍ਹਾਂ ਦੀ ਸਮੁੱਚੀ ਟੀਮ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।

Check Also

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …