ਲੌਂਗੋਵਾਲ, 16 ਸਤੰਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਨੇ ਅੰਮ੍ਰਿਤਸਰ ਵਿਖੇ ਸ਼ਾਤਮਈ ਧਰਨੇ ‘ਤੇ ਬੈਠੀ ਸੰਗਤ ਉਪਰ ਹਮਲਾ ਕਰਨ
ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।ਡੈਮੋਕਰੇਟਿਕ ਦਲ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦਾ ਬਿਆਨ ਜਾਰੀ ਕਰਦਿਆਂ ਮੀਡੀਆ ਸਲਾਹਕਾਰ ਗੁਰਮੀਤ ਸਿੰਘ ਜੌਹਲ ਨੇ ਕਿਹਾ ਕਿ ਲਾਪਤਾ ਹੋਏ ਪਾਵਨ ਸਰੂਪਾਂ ਦੀ ਪੜਤਾਲ ਦੇ ਅਸਲ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਅਤੇ ਪੂਰੀ ਸੱਚਾਈ ਜਨਤਕ ਕਰਨ ਦੀ ਮੰਗ ਨੂੰ ਲੈ ਕੇ ਤੇਜਾ ਸਿੰਘ ਸਮੁੰਦਰੀ ਹਾਲ ਦੇ ਬਾਹਰ ਸਤਿਕਾਰ ਕਮੇਟੀਆਂ ਤੇ ਹੋਰ ਸਿੱਖ ਜਥੇਬੰਦੀਆਂ ਦੀ ਅਗਵਾਈ ਹੇਠ ਸ਼ਾਤਮਈ ਧਰਨਾ ਦੇ ਰਹੀਆਂ ਸੰਗਤਾਂ ਅਤੇ ਇਸ ਧਰਨੇ ਦੀ ਕਵਰੇਜ਼ ਕਰ ਰਹੇ ਪੱਤਰਕਾਰਾਂ ਉਪਰ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੇ ਬਿਨ੍ਹਾਂ ਵਜ੍ਹਾ ਹਮਲਾ ਕਰ ਦਿੱਤਾ ਤਾਂ ਕਿ ਧਰਨਾ ਉਠਾਇਆ ਜਾ ਸਕੇ।ਢੀਂਡਸਾ ਨੇ ਕਿਹਾ ਕਿ ਇਹ ਕਾਰਨਾਮਾ ਸ਼੍ਰੋਮਣੀ ਕਮੇਟੀ ਦੀ ਸ਼ਹਿ `ਤੇ ਹੋਇਆ, ਜੋ ਉਸ ਦੀ ਬੁਖਲਾਹਟ ਦਾ ਨਤੀਜਾ ਹੈ।
ਉਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਮੰਗ ਕਰਦਾ ਹੈ ਕਿ ਹਮਲਾ ਕਰਨ ਵਾਲਿਆਂ ਖਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ।ਸੰਗਤ ਲਾਪਤਾ ਹੋਏ ਪਾਵਨ ਸਰੂਪਾਂ ਦਾ ਹਿਸਾਬ ਮੰਗ ਰਹੀ ਹੈ।ਜੋ ਹਰ ਸਿੱਖ ਦਾ ਹੱਕ ਵੀ ਹੈ।ਢੀਂਡਸਾ ਨੇ ਕਿਹਾ ਕਿ ਪੰਥ ਦੀ ਆਵਾਜ਼ ਨੂੰ ਦਬਾਉਣ ਦੇ ਕੋਝੇ ਕਾਰਨਾਮੇ ਬਰਦਾਸ਼ਤ ਨਹੀਂ ਕੀਤੇ ਜਾਣਗੇ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media