Thursday, September 19, 2024

ਕੇਂਦਰ ਸਰਕਾਰ ਦੇ ਆਨਲਾਈਨ ਸਮਾਗਮਾਂ ’ਚ ਪਦਮਸ਼੍ਰੀ ਹੰਸ ਰਾਜ ਹੰਸ ਨੇ ਕੀਤੀ ਸ਼ਮੂਲੀਅਤ

ਜੰਡਿਆਲਾ ਗੁਰੂ, 16 ਸਤੰਬਰ (ਹਰਿੰਦਰਪਾਲ ਸਿੰਘ) – ਕੇਂਦਰ ਸਰਕਾਰ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਤਾਰ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਬੀਤੀ ਰਾਤ ਪਦਮਸ਼੍ਰੀ ਹੰਸ ਰਾਜ ਹੰਸ ਨੇ ਸ਼ਮੂਲੀਅਤ ਕੀਤੀ ਅਤੇ ਆਪਣੇ ਸੂਫੀਆਨਾ ਅੰਦਾਜ਼ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਉਸਤਤ ਕੀਤੀ।ਪੰਜਾਬੀ ਸਾਹਿਤ ਸਭਾ (ਰਜਿ) ਜੰਡਿਆਲਾ ਗੁਰੂ ਦੇ ਐਡਵੋਕੇਟ ਸ਼ੁਕਰਗੁਜ਼ਾਰ ਸਿੰਘ ਨੇ ਦੱਸਿਆ ਕਿ ਹੰਸ ਰਾਜ ਹੰਸ ਨੇ ਸ਼੍ਰੀਮਤੀ ਇੰਦਰਾ ਗਾਂਧੀ ਨੈਸ਼ਨਲ ਸੈਂਟਰ ਆਫ ਆਰਟਸ ਨਵੀਂ ਦਿੱਲੀ ਦੇ ਆਡੀਟੋਰੀਅਮ ਵਿਖੇ ਕਰਵਾਏ ਗਏ ਸਮਾਰੋਹ ਵਿੱਚ ਭਾਰਤ ਸਰਕਾਰ ਦੇ ਸੰਸਕ੍ਰਿਤੀ ਮੰਤਰੀ ਪ੍ਰਹਿਲਾਦ ਸਿੰਘ ਪਟੇਲ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ।ਉਨ੍ਹਾਂ ਦੱਸਿਆ ਕਿ ਸਭ ਤੋਂ ਪਹਿਲਾਂ ਪਦਮਸ਼੍ਰੀ ਹੰਸ ਰਾਜ ਹੰਸ ਮੈਂਬਰ ਪਾਰਲੀਮੈਂਟ, ਸੰਸਕਿਰਤੀ ਮੰਤਰੀ ਪ੍ਰਹਿਲਾਦ ਸਿੰਘ ਪਟੇਲ, ਸੈਕਟਰੀ ਸਚਿਆਨੰਦ ਜੋਸ਼ੀ, ਸਰਬ ਸਾਂਝਾ ਸਭਿਆਚਾਰ ਮੰਚ ਆਲ ਇੰਡੀਆ ਅਤੇ ਭਾਰਤ ਸਰਕਾਰ ਕਮੇਟੀ ਮੈਂਬਰ ਹਰਭਜਨ ਸਿੰਘ ਦਿਓਲ ਅਤੇ ਹੋਰ ਸ਼ਖਸੀਅਤਾਂ ਨੇ ਸ਼ਮਾ ਰੋਸ਼ਨ ਕੀਤੀ।ਹਰਭਜਨ ਸਿੰਘ ਨੇ ਸਾਰੀ ਆਵਾਮ ਨੁੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਲਾ ਪੁਰਬ ਦੀ ਵਧਾਈ ਦਿੱਤੀ।
                     ਜਿਕਰਯੋਗ ਹੈ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿੱਚ ਗੋਸ਼ਟੀਆਂ/ਕਾਨਫਰੰਸਾਂ/ਕਵੀ ਦਰਬਾਰ/ਧਾਰਮਿਕ ਸੰਗੀਤਮਈ ਪ੍ਰੋਗਰਾਮ ਉਲੀਕੇ ਗਏ ਜੋ ਲਗਾਤਾਰ 31 ਅਕਤੂਬਰ ਤੱਕ ਚੱਲਣਗੇ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …