ਸਮਰਾਲਾ, 16 ਸਤੰਬਰ (ਇੰਦਰਜੀਤ ਕੰਗ) – ਲੋਕ ਸੰਘਰਸ਼ ਕਮੇਟੀ ਸਮਰਾਲਾ ਦੇ ਆਗੂ ਕੁਲਵੰਤ ਸਿੰਘ ਤਰਕ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਉਸ ਸਮੇਂ ਗਹਿਰਾ
ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਵੱਡੇ ਭਰਾ ਸਪਿੰਦਰ ਸਿੰਘ ਵੜੈਚ ਦੀਵਾਲਾ (72) ਬੀਤੇ ਦਿਨੀਂ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਸਦੀਵੀ ਵਿਛੋੜਾ ਦੇ ਗਏ।ਸਪਿੰਦਰ ਸਿੰਘ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਦੀਵਾਲਾ ਦੇ ਸਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ।ਸਸਕਾਰ ਮੌਕੇ ਪਰਿਵਾਰ, ਰਿਸ਼ਤੇਦਾਰ, ਦੋਸਤ ਮਿੱਤਰਾਂ ਤੋਂ ਇਲਾਵਾ ਜਨਤਕ ਜਮਹੂਰੀ ਜਥੇਬੰਦੀਆਂ ਦੇ ਆਗੂ ਸਿਕੰਦਰ ਸਿੰਘ ਕਨਵੀਨਰ ਲੋਕ ਸੰਘਰਸ਼ ਕਮੇਟੀ, ਸੁਦਾਗਰ ਸਿੰਘ ਘੁਢਾਣੀ ਸਕੱਤਰ ਬੀ.ਕੇ.ਯੂ (ਏਕਤਾ ਉਗਰਾਹਾਂ), ਮਾ. ਰਾਜਵੀਰ ਸਿੰਘ (ਐਸ.ਐਸ.ਏ ਰਮਸਾ), ਦਲੀਪ ਸਿੰਘ ਲੋਕ ਸੰਘਰਸ਼ ਕਮੇਟੀ, ਭੁਪਿੰਦਰਪਾਲ ਸਿੰਘ, ਰਾਜੇਸ਼ ਕੁਮਾਰ ਡੀ.ਟੀ.ਐਫ, ਸ਼ਮਸ਼ੇਰ ਸਿੰਘ ਦੀਵਾਲਾ ਆਦਿ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਪਰਿਵਾਰਕ ਮੈਂਬਰਾਂ ਅਨੁਸਾਰ ਸਪਿੰਦਰ ਸਿੰਘ ਨਮਿਤ ਸਹਿਜ਼ ਪਾਠ ਦੇ ਭੋਗ 18 ਸਤੰਬਰ ਦਿਨ ਸ਼ੁੱਕਰਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਦੀਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਦੁਪਹਿਰ 1.00 ਵਜੇ ਤੋਂ 2.00 ਵਜੇ ਤੱਕ ਪੈਣਗੇ।
Check Also
ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ
ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …
Punjab Post Daily Online Newspaper & Print Media