Thursday, November 12, 2026

27 ਜਣਿਆਂ ਨੇ ਕੋਰੋਨਾ ’ਤੇ ਫਤਹਿ ਹਾਸਿਲ ਕਰਕੇ ਘਰ ਵਾਪਸੀ ਕੀਤੀ – ਡਿਪਟੀ ਕਮਿਸ਼ਨਰ

ਸੰਗਰੂਰ, 16 ਸਤੰਬਰ (ਜਗਸੀਰ ਲੌਂਗੋਵਾਲ) – ਕੋਵਿਡ-19 ਦੀ ਮਹਾਂਮਾਰੀ ਦੇ ਚੱਲਦਿਆਂ ਸਿਹਤ ਵਿਭਾਗ ਵਲੋਂ ਮੁਹੱਈਆ ਕਰਵਾਈਆ ਜਾ ਰਹੀਆਂ ਵਧੀਆ ਸੇਵਾਵਾਂ ਦੇ ਚੰਗੇ ਨਤੀਜੇ ਲਗਾਤਾਰ ਸਾਹਮਣੇ ਆ ਰਹੇ ਹਨ।ਜਿਲਾ ਸੰਗਰੂਰ ਦੇ ਲੋਕਾਂ ਲਈ ਖੁਸ਼ੀ ਦੀ ਖਬਰ ਹੈ ਕਿ ਅੱਜ ਹੋਰ 27 ਜਣਿਆਂ ਨੇ ਕੋਰੋਨਾ ਨੂੰ ਹਰਾ ਕੇ ਘਰ ਵਾਪਸੀ ਕੀਤੀ ਹੈ।ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ਼ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ ’ਚੋਂ 2 ਮਰੀਜ਼ ਮੋਹਾਲੀ ਤੋਂ ਜਦਕਿ 9 ਮਰੀਜ਼ ਪਟਿਆਲਾ ਤੋਂ ਅਤੇ 16 ਜਣਿਆਂ ਨੇ ਹੋਮ ਕੁਆਰਨਟਾਈਨ ’ਚ ਹੀ ਕਰੋਨਾ ਨੂੰ ਹਰਾਇਆ।
                    ਉਨਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ’ਤੇ ਮਾਸਕ ਜ਼ਰੂਰ ਪਾਉਣ।ਉਨਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।

Check Also

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ (ਸਬ ਕਮੇਟੀ) ਦੀ ਇਕੱਤਰਤਾ

ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਦੀ …