Monday, July 27, 2026

ਅੱਜ 258 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 8 ਵਿਅਕਤੀਆਂ ਦੀ ਹੋਈ ਮੋਤ

ਕੋਰੋਨਾ ਤੋਂ ਮੁਕਤ ਹੋਏ 201 ਵਿਅਕਤੀ ਪਰਤੇ ਘਰਾਂ ਨੂੰ, ਜਿਲ੍ਹਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 1685

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਅੱਜ 258 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 201 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 5268 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਦੱਸਿਆ ਕਿ ਇਸ ਸਮੇਂ ਜਿਲ੍ਹੇ ਵਿੱਚ 1685 ਐਕਟਿਵ ਕੇਸ ਹਨ।ਹੁਣ ਤੱਕ 283 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਅੱਜ 8 ਵਿਅਕਤੀਆਂ ਦੀ ਕਰੋਨਾ ਨਾਲ ਮੋਤ ਹੋਈ ਹੈ।
                  ਉਨ੍ਹਾਂ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਐਕਟਿਵ ਕੇਸਾਂ ਦੇ ਗ੍ਰਾਫ ਵਿੱਚ ਕਮੀ ਆ ਸਕੇ।ਉਨ੍ਹਾਂ ਕਿਹਾ ਕਿ ਸਾਨੂੰ ਸਾਵਧਾਨੀਆਂ ਦਾ ਧਿਆਨ ਰੱਖਣਾ ਚਾਹੀਦਾ ਹੈ ਤਾਂ ਹੀ ਅਸੀਂ ਕਰੋਨਾ ਵਾਈਰਸ ਨੂੰ ਹਰਾ ਕੇ ਜਿੱਤ ਪ੍ਰਾਪਤ ਕਰ ਸਕਦੇ ਹਾਂ। ਸਿਵਲ ਸਰਜਨ ਨੇ ਕਿਹਾ ਕਿ ਕੋਰੋਨਾ ਦੇ ਲੱਛਣ ਜਿਸ ਵਿਚ ਤੇਜ਼ ਬੁਖ਼ਾਰ, ਖਾਂਸੀ, ਜ਼ਕਾਮ ਅਤੇ ਸਾਹ ਦੀ ਤਕਲੀਫ ਮੁੱਖ ਤੌਰ ‘ਤੇ ਸ਼ਾਮਲ ਹਨ।ਫਿਰ ਵੀ ਲੋਕ ਆਪਣੇ ਸ਼ਰੀਰ ਵਿੱਚ ਇਹ ਲੱਛਣ ਮਹਿਸੂਸ ਕਰਨ ਦੇ ਬਾਵਜ਼ੂਦ ਕੋਰੋਨਾ ਦਾ ਟੈਸਟ ਕਰਵਾਉਣ ਲਈ ਨਹੀਂ ਆ ਰਹੇ ਜੋ ਕਿ ਬਹੁਤ ਖ਼ਤਰਨਾਕ ਸਾਬਤ ਹੋ ਰਿਹਾ ਹੈ।ਜੇਕਰ ਸਮੇਂ ਸਿਰ ਟੈਸਟ ਕਰਵਾ ਕੇ ਤੁਸੀਂ ਡਾਕਟਰ ਕੋਲੋਂ ਦਵਾਈ ਲਈਏ ਅਤੇ ਆਪਣੇ ਆਪ ਨੂੰ ਘਰ ਵਿੱਚ ਇਕਾਂਤਵਾਸ ਕਰ ਕਰੀਏ ਤਾਂ ਆਪਣੀ ਤੇ ਪਰਿਵਾਰ ਦੀ ਜਾਨ ਬੱਚ ਸਕਦੀ ਹੈ।ਉਨਾਂ ਕਿਹਾ ਕਿ ਸਰਕਾਰ ਵਲੋਂ ਕੋਰੋਨਾ ਮਰੀਜਾਂ ਦੀ ਪਛਾਣ ਵੀ ਗੁਪਤ ਰੱਖੀ ਜਾ ਰਹੀ ਹੈ ਅਤੇ ਘਰਾਂ ਵਿੱਚ ਰਹਿਣ ਦੀ ਆਗਿਆ ਵੀ ਦਿੱਤੀ ਜਾ ਰਹੀ ਹੈ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …