Monday, April 13, 2026

ਮੈਗਾ ਰੋਜ਼ਗਾਰ ਮੇਲਾ – ਨੌਕਰੀ ਦੀ ਭਾਲ ਕਰ ਰਹੇ ਨੌਜਵਾਨ ਹੁਣ 17 ਸਤੰਬਰ ਤੱਕ ਕਰ ਸਕਦੇ ਹਨ ਅਪਲਾਈ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਘਰ ਘਰ ਰੋਜ਼ਗਾਰ ਅਤੇ ਕਰੋਬਾਰ ਮਿਸ਼ਨ ਤਹਿਤ ਸੂਬੇ ਭਰ ਵਿੱਚ 24 ਸਤੰਬਰ ਤੋਂ 30 ਸਤੰਬਰ ਤੱਕ 6ਵਾਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ।ਜਾਰੀ ਇੱਕ ਪ੍ਰੈਸ ਬਿਆਨ ਵਿੱਚ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪਿਛਲੇ ਕੁੱਝ ਦਿਨਾਂ ਤੋਂ ਆਨਲਾਈਨ ਵੈਬ ਪੋਰਟਲ ਵਿੱਚ ਤਕਨੀਕੀ ਖ਼ਰਾਬੀ ਆਉਣ ਕਰਕੇ ਨੌਕਰੀ ਦੀ ਤਲਾਸ਼ ਰਹੇ ਨੌਜਵਾਨਾਂ ਨੂੰ ਨੌਕਰੀਆਂ ਲਈ ਅਪਲਾਈ ਕਰਨ ਵਿੱਚ ਕੁਝ ਦਿੱਕਤ ਆ ਰਹੀ ਸੀ।ਉਨਾਂ ਦੱਸਿਆ ਕਿ ਹੁਣ ਤਕਨੀਕੀ ਖਾਮੀ ਨੂੰ ਦੂਰ ਕਰ ਦਿੱਤਾ ਗਿਆ ਹੈ ਅਤੇ ਵੈਬ ਪੋਰਟਲ www.pgrkam.com ਪੂਰੀ ਤਰਾਂ ਕਾਰਜਸ਼ੀਲ ਹੈ।ਇਸ ਲਈ ਉਮੀਦਵਾਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ 6ਵੇਂ ਸੂਬਾ ਪੱਧਰੀ ਰੋਜ਼ਗਾਰ ਮੇਲੇ ਲਈ ਅਪਲਾਈ ਕਰਨ ਦੀ ਤਰੀਕ ਵਧਾ ਦਿੱਤੀ ਗਈ ਹੈ।
ਬੁਲਾਰੇ ਨੇ ਦੱਸਿਆ ਕਿ ਹੁਣ ਨੌਕਰੀ ਤਲਾਸ਼ ਰਹੇ ਨੌਜਵਾਨ 17 ਸਤੰਬਰ, 2020 ਤੱਕ ਵੈਬ ਪੋਰਟਲ ‘ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।ਜੇਕਰ ਕਿਸੇ ਨੂੰ ਆਨਲਾਈਨ ਅਪਲਾਈ ਕਰਨ ਵਿੱਚ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਆਪਣੇ ਜ਼ਿਲਾ ਕਾਰੋਬਾਰ ਅਤੇ ਰੋਜ਼ਗਾਰ ਬਿਊਰੋ (ਡੀ.ਬੀ.ਈ.ਈ) ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਜ਼ਿਲਾ ਰੋਜ਼ਗਾਰ ਬਿਊਰੋ ਮੇਲੇ ਲਈ ਅਪਲਾਈ ਲਈ ਉਮੀਦਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗਾ।ਜ਼ਿਲਾ ਬਿਊਰੋ ਦੇ ਦਫ਼ਤਰਾਂ ਤੱਕ ਹੈਲਪਲਾਈਨ ਨੰਬਰਾਂ ਦੇ ਜ਼ਰੀਏ ਵੀ ਆਸਾਨੀ ਨਾਲ ਪਹੁੰਚ ਕੀਤੀ ਜਾ ਸਕਦੀ ਹੈ।
                  ਉਹਨਾਂ ਇਹ ਵੀ ਦੱਸਿਆ ਕਿ ਜਿਹੜੇ ਉਮੀਦਵਾਰ ਪੋਰਟਲ ‘ਤੇ ਰਜਿਸਟਰਡ ਤਾਂ ਹਨ ਪਰ ਉਹਨਾਂ ਨੇ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ ਉਪਲੱਬਧ ਖਾਲੀ ਅਸਾਮੀਆਂ ਲਈ ਖਾਸ ਤੌਰ ‘ਤੇ ਬਿਨੈ ਨਹੀਂ ਕੀਤਾ, ਉਨਾਂ ਉਮੀਦਵਾਰਾਂ ਲਈ ਵੈਬ ਪੋਰਟਲ ‘ਤੇ ਉਪਲਬਧ ਖਾਲੀ ਅਸਾਮੀਆਂ ਦੀ ਆਨਲਾਈਨ ਚੋਣ ਕਰਨਾਂ ਜਾਂ ਜ਼ਿਲਾ ਰੋਜ਼ਗਾਰ ਬਿਊਰੋ ਦਫ਼ਤਰ ਨਾਲ ਸੰਪਰਕ ਕਰਕੇ ਅਸਾਮੀਆਂ ਦੀ ਚੋਣ ਕਰਨੀ ਜ਼ਰੂਰੀ ਹੈ।

Check Also

ਸੂਬਾ ਸਰਕਾਰ ਵੱਲੋਂ 6000 ਖੇਡ ਸੇਟਡੀਅਮ ਹੋਰ ਬਣਾਏ ਜਾਣਗੇ – ਖ਼ਜ਼ਾਨਾ ਮੰਤਰੀ ਚੀਮਾ

ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ …