Thursday, October 1, 2026

ਪੀ.ਐਲ.ਆਰ.ਐਸ ਦੇ ਮੁਲਾਜ਼ਮ ਕਾਲੇ ਬਿੱਲੇ ਲਗਾ ਕੇ ਕਰਨਗੇ ਕਲਮ ਛੋੜ ਹੜਤਾਲ

ਧੂਰੀ, 16 ਸਤੰਬਰ (ਪ੍ਰਵੀਨ ਗਰਗ) – ਕੰਪਿਊਟਰਾਈਜ਼ਡ ਲੈਂਡ ਰਿਕਾਰਡ ਵੈਲਫੇਅਰ ਐਸੋਸੀਏਸ਼ਨ ਦੀ ਪੰਜਾਬ ਪੱਧਰੀ ਕੋਰ ਕਮੇਟੀ ਵੱਲੋਂ 17 ਅਤੇ 18 ਸਤੰਬਰ ਨੂੰ ਦੋ ਰੋਜ਼ਾ ਕਲਮਛੋੜ ਹੜਤਾਲ ਕਰਨ ਦਾ ਫੈਸਲਾ ਕੀਤਾ ਗਿਆ ਹੈ।ਸੰਗਰੂਰ ਪੀ.ਐਲ.ਆਰ.ਐਸ ਜੱਥੇਬੰਦੀ ਦੇ ਪ੍ਰਧਾਨ ਰਣਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਦੇ ਕਰਮਚਾਰੀਆਂ ਨੂੰ ਅਪ੍ਰੈਲ 2020 ਤੋਂ ਸਲਾਨਾ ਇੰਕਰੀਮੈਂਟ ਨਹੀਂ ਲਗਾਇਆ ਗਿਆ ਜਿਸ ਦੇ ਰੋਸ ਵਜੋਂ ਮੁਲਾਜ਼ਮ 17 ਅਤੇ 18 ਸਤੰਬਰ ਨੂੰ ਕਾਲੇ ਬਿੱਲੇ ਲਗਾ ਕੇ ਕਲਮਛੋੜ ਹੜਤਾਲ ਕਰਨਗੇ। ਜੱਥੇਬੰਦੀ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਦੇ ਨਾਂ ਇੱਕ ਮੰਗ ਪੱਤਰ ਅਡੀਸ਼ਨਲ ਡਿਪਟੀ ਕਮਿਸ਼ਨਰ ਸੰਗਰੂਰ ਅਨਮੋਲ ਸਿੰਘ ਧਾਲੀਵਾਲ ਨੂੰ ਦਿੰਦਿਆਂ ਕਿਹਾ ਕਿ ਜੇਕਰ 20 ਸਤੰਬਰ ਤੱਕ ਮੁਲਾਜ਼ਮਾਂ ਦਾ ਸਲਾਨਾ ਇੰਕਰੀਮੈਂਟ ਜਾਰੀ ਨਾ ਕੀਤਾ ਗਿਆ ਤਾਂ ਜੱਥੇਬੰਦੀ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।ਇਸ ਮੌਕੇ ਯੋਗੇਸ਼ ਗੋਇਲ, ਵਿਕਾਸ ਕੁਮਾਰ, ਕੁਲਦੀਪ ਸਿੰਘ ਅਤੇ ਰਮਨ ਕੋਹਲੀ ਆਦਿ ਹਾਜ਼ਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …