Thursday, September 19, 2024

ਪੰਜਾਬ ਤੋਂ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਖੇਤੀ ਬਿੱਲਾਂ ਦੇ ਵਿਰੋਧ ‘ਚ ਦਿੱਤਾ ਅਸਤੀਫਾ

ਅੰਮ੍ਰਿਤਸਰ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿੱਚ ਵਾਪਰੇ ਵੱਡੇ ਘਟਨਾਕ੍ਰਮ ਦੋਰਾਨ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਕੈਬਨਿਟ ਮੰਤਰੀ ਦੇ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ ਹੈ।ਮਿਲੀਆਂ ਖਬਰਾਂ ਮੁਤਾਬਿਕ ਉਨਾਂ ਨੇ ਆਪਣਾ ਅਸਤੀਫਾ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਭੇਜਿਆ ਹੈ।ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਬ) ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਲੋਂ ਲੋਕ ਸਭਾ ਵਿੱਚ ਖੇਤੀ ਬਿੱਲਾਂ ਦੇ ਕਰੜੇ ਵਿਰੋਧ ਦੌਰਾਨ ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਦਾ ਐਲਾਨ ਕੀਤਾ ਸੀ।ਜਿਕਰਯੋਗ ਹੈ ਕਿ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਵਲੋਂ ਮੰਗ ਕੀਤੀ ਜਾ ਰਹੀ ਸੀ ਕਿ ਹਰਸਿਮਰਤ ਬਾਦਲ ਕੇਂਦਰੀ ਮੰਤਰੀ ਦੇ ਅਹੁੱਦੇ ਤੋਂ ਆਪਣਾ ਅਸਤੀਫਾ ਦੇਣ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …