ਅੰਮ੍ਰਿਤਸਰ, 17 ਸਤੰਬਰ (ਸੁਖਬੀਰ ਸਿੰਘ) – ਕੋਵਿਡ 2019 ਦੇ ਟਾਕਰੇ ਲਈ ਜਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਵਾਇਰਸ ਦੇ ਸ਼ੱਕੀਆਂ ਨੂੰ ਵੱਖਰੇ ਰੱਖਣ ਦਾ ਪ੍ਰਬੰਧ ਕਰਨ
ਵਾਸਤੇ ਆਈਸੋਲੇਸ਼ਨ ਕੇਂਦਰ ਬਣਾਏ ਗਏ ਹਨ।ਕਾਰਜਕਾਰੀ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਨੇ ਧਾਰਾ 144 ਲਗਾ ਕੇ ਉਕਤ ਸੈਂਟਰਾਂ ਅਤੇ ਇਨਾਂ ਦੁਆਲੇ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾ ਦਿੱਤੀ ਹੈ।
ਡਿਪਟੀ ਕਮਿਸ਼ਨਰ ਪੁਲਿਸ ਜਗਮੋਹਨ ਸਿੰਘ ਨੇ ਜਾਰੀ ਕੀਤੇ ਹੁਕਮਾਂ ਵਿਚ ਸਪੱਸ਼ਟ ਕੀਤਾ ਹੈ ਕਿ ਸਿਹਤ ਵਿਭਾਗ ਵੱਲੋਂ ਬਣਾਏ ਗਏ ਆਈਸੋਲੇਸ਼ਨ ਸੈਂਟਰ ਜਿਸ ਵਿਚ ਗੁਰੂ ਨਾਨਕ ਦੇਵ ਹਸਪਤਾਲ, ਰੀਹੈਬਲੀਟੇਸ਼ਨ ਸੈਂਟਰ ਕਰਮ ਸਿੰਘ ਹਸਪਤਾਲ, ਜਨਾਨਾ ਵਾਰਡ ਸਾਹਮਣੇ ਹਿੰਦੂ ਕਾਲਜ, ਹੋਟਲ ਪਾਰਕਇੰਨ ਬੈਕ ਸਾਈਡ ਰੈਡੀਸਨ ਬਲੂ ਏਅਰਪੋਰਟ, ਐਸ ਜੀ ਰਿਜ਼ੋਰਟ ਸਾਹਮਣੇ ਫੋਰਟਿਸ ਐਸਕਾਰਟ ਹਸਪਤਾਲ, ਡਿਸਪੈਂਸਰੀ ਨਰਾਇਣਗੜ੍ਹ, ਰਣਜੀਤ ਐਵੀਨਿਊ ਕਮਿਊਨਟੀ ਹਾਲ, ਹੋਟਲ ਵੋਲਗਾ ਨੇੜੇ ਰੇਲਵੇ ਸਟੇਸ਼ਨ, ਅਮਨਦੀਪ ਮੈਡੀਸਿਟੀ ਹਸਪਤਾਲ, ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਖੇ ਕਿਸੇ ਵੀ ਤਰਾਂ ਦੀ ਭੀੜ ਇਕੱਠੀ ਨਾ ਹੋਣ ਦੇਣ ਲਈ ਧਾਰਾ 144 ਅਧੀਨ ਪਾਬੰਦੀ ਲਗਾ ਦਿੱਤੀ ਹੈ।ਇਹ ਹੁਕਮ 13 ਨਵੰਬਰ ਜੁਲਾਈ ਤੱਕ ਜਾਰੀ ਰਹਿਣਗੇ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media