Tuesday, September 29, 2026

ਰਈਆ-ਡੇਰਾ ਬਾਬਾ ਨਾਨਕ ਸੜਕ ਨੂੰ ਚਾਰ ਮਾਰਗੀ ਬਣਾਉਣ ‘ਤੇ ਮੁੱਖ ਮੰਤਰੀ ਤੇ ਕੇਂਦਰੀ ਮੰਤਰੀ ਦਾ ਧੰਨਵਾਦ

ਗੁ. ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੀ ਸੰਗਤ ਲਈ ਦੱਸਿਆ ਵੱਡਾ ਤੋਹਫਾ

ਅੰਮ੍ਰਿਤਸਰ, 17 ਸਤੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੀ ਪੁਰਜ਼ੋਰ ਮੰਗ ‘ਤੇ ਕੌਮੀ ਹਾਈਵੇਜ਼ ਅਥਾਰਟੀ ਵਲੋਂ

File Photo

ਰਈਆ-ਬਟਾਲਾ-ਡੇਰਾ ਬਾਬਾ ਨਾਨਕ ਸੜਕ ਨੂੰ ਚਾਰ ਮਾਰਗੀ ਬਣਾਉਣ ਦੀ ਪ੍ਰਵਾਨਗੀ ਦੇਣ ਉਤੇ ਪੰਜਾਬ ਦੇ ਕੈਬਨਿਟ ਮੰਤਰੀਆਂ, ਸੰਸਦ ਮੈਂਬਰ ਤੇ ਵਿਧਾਇਕਾਂ ਨੇ ਕੇਂਦਰੀ ਸੜਕੀ ਆਵਾਜਾਈ ਮੰਤਰੀ ਦਾ ਧੰਨਵਾਦ ਕੀਤਾ ਹੈ।
                 ਇਥੇ ਜਾਰੀ ਸਾਂਝੇ ਬਿਆਨ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਭਲਾਈ ਮੰਤਰੀ ਅਰੁਣਾ ਚੌਧਰੀ, ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਜਸਬੀਰ ਸਿੰਘ ਡਿੰਪਾ ਅਤੇ ਸੁਖਵਿੰਦਰ ਸਿੰਘ ਡੈਨੀ, ਸੰਤੋਖ ਸਿੰਘ ਭਲਾਈਪੁਰ ਤੇ ਬਲਵਿੰਦਰ ਸਿੰਘ ਲਾਡੀ (ਤਿੰਨੋਂ ਵਿਧਾਇਕ) ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰੀ ਸੜਕੀ ਆਵਾਜਾਈ ਤੇ ਰਾਜ ਮਾਰਗੀ ਮੰਤਰੀ ਨਿਤਿਨ ਗਡਕਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਆਉਣ ਵਾਲੀ ਸੰਗਤ ਲਈ ਇਹ ਵੱਡਾ ਤੋਹਫਾ ਹੈ।
                ਸਮੂਹ ਆਗੂਆਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਰਈਆ ਤੋਂ ਡੇਰਾ ਬਾਬਾ ਨਾਨਕ ਤੱਕ ਵਾਇਆ ਬਾਬਾ ਬਕਾਲਾ, ਚੌਕ ਮਹਿਤਾ ਤੇ ਬਟਾਲਾ ਜੋੜਦੀ 70 ਕਿਲੋਮੀਟਰ ਦੇ ਕਰੀਬ ਸੜਕ ਨੂੰ ਚਾਰ ਮਾਰਗੀ ਬਣਾਉਣ ਦਾ ਫੈਸਲਾ ਸਿੱਖ ਸੰਗਤ ਦੇ ਨਾਲ ਸਮੁੱਚੇ ਸਰਹੱਦੀ ਇਲਾਕੇ ਲਈ ਵੱਡੀ ਖੁਸ਼ੀ ਦੀ ਗੱਲ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵਲੋਂ ਪਿਛਲੇ ਸਾਲ ਤੋਂ ਹੀ ਇਸ ਰੋਡ ਨੂੰ ਚਾਰ ਮਾਰਗੀ ਬਣਾਉਣ ਦੀ ਜ਼ੋਰਦਾਰ ਢੰਗ ਨਾਲ ਮੰਗ ਉਠਾਈ ਗਈ ਸੀ।ਉਨ੍ਹਾਂ ਕਿਹਾ ਕਿ ਇਸ ਮਾਰਗ ‘ਤੇ ਜਿੱਥੇ ਪਹਿਲੀ ਪਾਤਸ਼ਾਹੀ ਨਾਲ ਸਬੰਧਤ ਇਤਿਹਾਸਕ ਸ਼ਹਿਰ ਬਟਾਲਾ ਤੇ ਡੇਰਾ ਬਾਬਾ ਨਾਨਕ ਪੈਂਦੇ ਹਨ ਉਥੇ ਨੌਵੀਂ ਪਾਤਸ਼ਾਹੀ ਨਾਲ ਸਬੰਧਤ ਬਾਬਾ ਬਕਾਲਾ ਵੀ ਇਸੇ ਮਾਰਗ ‘ਤੇ ਹੈ।ਇਸ ਨਾਲ ਸਨਅਤੀ ਸ਼ਹਿਰ ਬਟਾਲਾ ਨੂੰ ਵੀ ਵੱਡਾ ਫਾਇਦਾ ਪੁੱਜੇਗਾ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …