Tuesday, September 29, 2026

ਕੋਵਿਡ-19 ‘ਤੇ ਜਿੱਤ ਪਾਉਣ ਲਈ ਲੋਕ ਆਪਣੇ ਟੈਸਟ ਕਰਵਾਉਣ – ਬੁਲਾਰੀਆ

ਕੋਰੋਨਾ ਮਰੀਜ਼ ਵੀ ਘਰ ਵਿੱਚ ਆਪਣੇ ਆਪ ਨੂੰ ਕਰ ਸਕਦੇ ਹਨ ਇਕਾਂਤਵਾਸ-ਵੇਰਕਾ

ਅੰਮ੍ਰਿਤਸਰ, 17 ਸਤੰਬਰ (ਸੁਖਬੀਰ ਸਿੰਘ) – ਜ਼ਿਲ੍ਹੇ ਵਿਚ ਵੱਧ ਰਹੇ ਕੋਵਿਡ-19 ਦੇ ਕੇਸਾਂ ਨੂੰ ਗੰਭੀਰਤਾ ਨਾਲ ਲੈਣ ਦੀ ਅਪੀਲ ਕਰਦੇ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵਿਰੁੱਧ ਜੰਗ ਜਿੱਤਣ ਲਈ ਆਪਣੇ ਟੈਸਟ ਕਰਵਾਉਣ।ਆਪਣੇ ਸੰਦੇਸ਼ ਵਿਚ ਉਨਾਂ ਕਿਹਾ ਕਿ ਕੁੱਝ ਸ਼ਰਾਰਤੀ ਲੋਕ ਟੈਸਟ ਨਾ ਕਰਵਾਉਣ ਲਈ ਵੀ ਉਕਸਾ ਰਹੇ ਹਨ ਅਤੇ ਇਸ ਬਾਬਤ ਤਰਾਂ-ਤਰਾਂ ਦੀਆਂ ਦਲੀਲਾਂ ਦੇ ਰਹੇ ਹਨ, ਜਦਕਿ ਅਸੀਲਅਤ ਇਹ ਹੈ ਕਿ ਸਮੇਂ ਸਿਰ ਕਰਵਾਇਆ ਟੈਸਟ ਤੁਹਾਡੀ ਅਤੇ ਤੁਹਾਡੇ ਪਰਿਵਾਰ ਦੀ ਜਾਨ ਬਚਾ ਸਕਦਾ ਹੈ। ਉਨਾਂ ਕਿਹਾ ਕਿ ਮਰੀਜ਼ਾਂ ਦਾ ਇਲਾਜ਼ ਗੁਰੂ ਨਾਨਕ ਦੇਵ ਹਸਪਤਾਲ ਤੋਂ ਇਲਾਵਾ ਕਈ ਸਰਕਾਰੀ ਇਕਾਂਤਵਾਸ ਕੇਂਦਰਾਂ ਵਿਚ ਕੀਤਾ ਜਾ ਰਿਹਾ ਹੈ।ਕਈ ਨਿੱਜੀ ਹਸਪਤਾਲਾਂ ਵਿਚ ਵੀ ਇਲਾਜ ਜਾਰੀ ਹੈ ਅਤੇ ਲੋਕ ਕੋਰੋਨਾ ਨੂੰ ਹਰਾ ਕੇ ਘਰਾਂ ਨੂੰ ਜਾ ਰਹੇ ਹਨ, ਪਰ ਇਹ ਤਾਂ ਹੀ ਸੰਭਵ ਹੋਣਾ ਹੈ ਜੇਕਰ ਤੁਸੀਂ ਆਪਣਾ ਕੋਵਿਡ-19 ਟੈਸਟ ਕਰਵਾਉਗੇ।ਉਨਾਂ ਕਿਹਾ ਕਿ ਹੁਣ ਤੱਕ ਦੀ ਖੋਜ ਦੱਸਦੀ ਹੈ ਕਿ ਜਿਹੜੇ ਲੋਕ ਪਹਿਲੀ ਸਟੇਜ ਉਤੇ ਕੋਰੋਨਾ ਦਾ ਟੈਸਟ ਕਰਵਾ ਰਹੇ ਹਨ ਉਹ ਠੀਕ ਵੀ ਜਲਦੀ ਹੋ ਰਹੇ ਹਨ, ਜਦਕਿ ਕੇਸ ਵਿਗੜਨ ਉਤੇ ਸਮਾਂ ਵੀ ਵੱਧ ਲੱਗ ਰਿਹਾ ਹੈ ਅਤੇ ਖ਼ਤਰਾ ਵੀ ਵੱਧ ਰਿਹਾ ਹੈ।
                 ਇਸੇ ਦੌਰਾਨ ਹਲਕਾ ਅੰਮ੍ਰਿਤਸਰ ਪੱਛਮੀ ਤੋਂ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਤੋਂ ਸਾਵਧਾਨ ਰਹੋ, ਡਰੋ ਨਾ।ਉਨਾਂ ਕਿਹਾ ਕਿ ਜੇਕਰ ਤਹਾਨੂੰ ਰਤੀ ਭਰ ਵੀ ਕਰੋਨਾ ਦਾ ਸ਼ੱਕ ਪੈਂਦਾ ਹੈ ਤਾਂ ਸਰਕਾਰੀ ਹਸਪਤਾਲ ਜਾਂ ਮੋਬਾਈਲ ਵੈਨਾਂ ਤੋਂ ਮੁਫਤ ਟੈਸਟ ਕਰਵਾਇਆ ਜਾ ਸਕਦਾ ਹੈ।ਜੇਕਰ ਕੋਰੋਨਾ ਦੀ ਰਿਪੋਰਟ ਪਾਜ਼ਿਟਵ ਆ ਵੀ ਜਾਂਦੀ ਹੈ ਤਾਂ ਵੀ ਘਰ ਰਹਿ ਕੇ ਡਾਕਟਰਾਂ ਦੀ ਨਿਗਰਾਨੀ ਹੇਠ ਇਲਾਜ਼ ਕਰਵਾਇਆ ਜਾ ਸਕਦਾ ਹੈ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …