Thursday, November 12, 2026

ਡੀ.ਸੀ ਨੇ ਸਾਰੇ ਸਰਕਾਰੀ ਕਰਮਚਾਰੀਆਂ ਦੇ ਕੋਵਿਡ-19 ਟੈਸਟ ਕਰਵਾਉਣ ਦੀ ਕੀਤੀ ਹਦਾਇਤ

ਅੰਮ੍ਰਿਤਸਰ, 17 ਸਤੰਬਰ (ਸੁਖਬੀਰ ਸਿੰਘ) – ਜਿਲ੍ਹੇ ਵਿਚੋਂ ਕੋਰੋਨਾ ਨੂੰ ਜੜੋਂ ਪੁੱਟਣ ਦੇ ਇਰਾਦੇ ਨਾਲ ਕੰਮ ਕਰ ਰਹੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਹੁਣ ਸਾਰੇ ਸਰਕਾਰੀ ਦਫਤਰਾਂ ਨੂੰ ਆਪਣੇ ਮੁਲਾਜ਼ਮਾਂ ਦਾ ਕੋਵਿਡ-19 ਟੈਸਟ ਕਰਵਾਉਣ ਦੀ ਹਦਾਇਤ ਕੀਤੀ ਹੈ।ਆਪਣੀ ਹਦਾਇਤ ਵਿਚ ਉਨਾਂ ਸਪੱਸ਼ਟ ਕੀਤਾ ਹੈ ਕਿ ਸਰਕਾਰੀ ਦਫਤਰਾਂ ਦੇ ਕਰਮਚਾਰੀਆਂ ਦਾ ਰੋਜ਼ਾਨਾ ਆਮ ਲੋਕਾਂ ਨਾਲ ਸਿੱਧਾ ਰਾਬਤਾ ਪੈਂਦਾ ਹੈ ਇਸ ਲਈ ਜ਼ਰੂਰੀ ਹੈ ਕਿ ਉਹ ਕੋਰੋਨਾ ਤੋਂ ਬਚੇ ਰਹਿਣ।ਉਨਾਂ ਕਿਹਾ ਕਿ ਜੇਕਰ ਕਿਸੇ ਇਕ ਕਰਮਚਾਰੀ ਨੂੰ ਕੋਰੋਨਾ ਹੁੰਦਾ ਹੈ ਤਾਂ ਉਹ ਅੱਗੋਂ ਸਾਰੇ ਦਫਤਰ ਅਤੇ ਦਫਤਰ ਆਉਣ ਵਾਲੇ ਸੈਂਕੜੇ ਲੋਕਾਂ ਤੱਕ ਲਾਗ ਫੈਲਾਉਣ ਦਾ ਕਾਰਨ ਬਣ ਸਕਦੀ ਹੈ, ਇਸ ਲਈ ਇੰਨਾਂ ਕਰਮਚਾਰੀਆਂ ਦਾ ਕੋਰੋਨਾ ਟੈਸਟ ਹਰ ਹਾਲਤ ਕੀਤੇ ਜਾਣ।ਖਹਿਰਾ ਨੇ ਇਸ ਦੀ ਸ਼ੁਰੂਆਤ ਆਪਣਾ ਟੈਸਟ ਕਰਵਾ ਕੇ ਬੀਤੇ ਦਿਨੀਂ ਕਰ ਦਿੱਤੀ ਸੀ।ਉਸ ਮਗਰੋਂ ਵਧੀਕ ਡਿਪਟੀ ਕਮਿਸ਼ਨਰ ਡਾ. ਹਿਮਾਸ਼ੂੰ, ਕਮਿਸ਼ਨਰ ਕਾਰਪੋਰੇਸ਼ਨ ਸ੍ਰੀਮਤੀ ਕੋਮਲ ਮਿੱਤਲ ਅਤੇ ਹੋਰ ਅਧਿਕਾਰੀਆਂ ਨੇ ਵੀ ਆਪਣੇ ਕਰੋਨਾ ਟੈਸਟ ਕਰਵਾਏ ਸਨ।
                      ਖਹਿਰਾ ਨੇ ਸਾਰੇ ਦਫਤਰਾਂ ਨੂੰ ਜਾਰੀ ਕੀਤੇ ਪੱਤਰ ਵਿਚ ਕਿਹਾ ਕਿ ਉਹ ਆਪਣੇ ਸਾਰੇ ਕਰਮਚਾਰੀ, ਜਿਸ ਵਿਚ ਦਰਜਾ ਚਾਰ ਤੱਕ ਦੇ ਕਰਮਚਾਰੀ ਵੀ ਸ਼ਾਮਿਲ ਹਨ, ਦਾ ਕੋਵਿਡ-19 ਦਾ

Check Also

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ (ਸਬ ਕਮੇਟੀ) ਦੀ ਇਕੱਤਰਤਾ

ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਦੀ …