Tuesday, September 29, 2026

ਵਾਤਾਵਰਣ ਨੂੰ ਸਵੱਛ ਰੱਖਣਾ ਹਰੇਕ ਨਾਗਰਿਕ ਦੀ ਮੁੱਢਲੀ ਜਿੰਮੇਵਾਰੀ- ਡਿਪਟੀ ਡਾਇਰੈਕਟਰ ਬਾਗਬਾਨੀ

ਸ਼ਹਿਰੀ ਅਤੇ ਦਿਹਾਤੀ ਸੇਵਾ ਕੇਂਦਰਾਂ ਦੇ ਬਾਹਰ ਲਗਾਏ ਪੌਦੇ

ਅੰਮ੍ਰਿਤਸਰ, 17 ਸਤੰਬਰ (ਸੁਖਬੀਰ ਸਿੰਘ) – ਡਿਪਟੀ ਡਾਇਰੈਕਟਰ ਬਾਗਬਾਨੀ ਗੁਰਿੰਦਰ ਸਿੰਘ ਧੰਜਲ ਨੇ ਦੱਸਿਆ ਕਿ ਵਾਤਾਵਰਣ ਲਗਾਤਾਰ ਪ੍ਰਦੂਸ਼ਿਤ ਹੋ ਰਿਹਾ ਹੈ।ਇਸ ਨੂੰ ਬਚਾਉਣ ਲਈ ਪੌਦੇ ਲਗਾਉਣੇ ਅਤੇ ਇਨ੍ਹਾਂ ਦੀ ਦੇਖਭਾਲ ਵੀ ਕਰਨੀ ਚਾਹੀਦੀ ਹੈ।
                 ਉਨ੍ਹਾਂ ਦੱਸਿਆ ਕਿ ਅੱਜ ਸ਼ਹਿਰੀ ਅਤੇ ਦਿਹਾਤੀ ਖੇਤਰ ਵਿੱਚ ਪੈਂਦੇ 41 ਸੇਵਾ ਕੇਂਦਰਾਂ ਦੇ ਬਾਹਰ ਪੌਦੇ ਲਗਾੲੈ ਗਏ ਹਨ।ਇਸ ਦਾ ਮੁੱਖ ਮਕਸਦ ਲੋਕਾਂ ਨੂੰ ਸਵੱਛ ਵਾਤਾਵਰਣ ਅਤੇ ਛਾਂ ਪ੍ਰਦਾਨ ਕਰਨਾ ਹੈ।ਉਨ੍ਹਾਂ ਕਿਹਾ ਕਿ ਦਿਨੋਂ ਦਿਨ ਧਰਤੀ ਦਾ ਤਾਪਮਾਨ ਵੱਧ ਰਿਹਾ ਹੈ ਅਤੇ ਹਰੇਕ ਨਾਗਰਿਕ ਨੂੰ ਚਾਹੀਦਾ ਹੈ ਕਿ ਉਹ ਆਪਣੇ ਜੀਵਨ ਵਿੱਚ ਘੱਟੋ ਘੱਟ ਦੋ ਪੌਦੇ ਜਰੂਰ ਲਗਾਏ।ਧੰਜਲ ਨੇ ਕਿਹਾ ਕਿ ਇਹ ਪੌਦੇ ਸਾਨੂੰ ਮੁਫਤ ਵਿੱਚ ਆਕਸੀਜਨ ਪ੍ਰਦਾਨ ਕਰਦੇ ਹਨ ਅਤੇ ਵਿਅਕਤੀ ਨੂੰ ਵੀ ਸਵੱਸਥ ਰੱਖਦੇ ਹਨ।
               ਇਸ ਮੌਕੇ ਸੇਵਾ ਕੇਂਦਰ ਦੇ ਜਿਲ੍ਹਾ ਟੈਕਨੀਕਲ ਕੁਆਰਡੀਨੇਟਰ ਪ੍ਰਿੰਸ ਸਿੰਘ ਨੇ ਦੱਸਿਆ ਕਿ ਸਾਰੇ ਸੇਵਾ ਕੇਂਦਰਾਂ ਦੇ ਬਾਹਰ ਇਹ ਪੌਦੇ ਲਗਾਏ ਗਏ ਹਨ ਤੇ ਇਨ੍ਹਾਂ ਪੌਦਿਆਂ ਦੀ ਦੇਖਭਾਲ ਨੂੰ ਵੀ ਯਕੀਨੀ ਬਣਾਇਆ ਜਾਵੇਗਾ।ਇਸ ਮੌਕੇ ਸਹਾਇਕ ਜਿਲ੍ਹਾ ਈ ਗਵਰਨੈਸ ਕੁਆਰਡੀਨੇਟਰ ਰਘੂ ਕਾਲੀਆ ਅਤੇ ਨਵਪ੍ਰੀਤ ਸਿੰਘ ਵੀ ਹਾਜ਼ਰ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …