ਕਪੂਰਥਲਾ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਸਮੂਹ ਐਸ.ਐਮ.ਓ ਨੂੰ ਆਦੇਸ਼ ਦਿੱਤੇ ਹਨ ਕਿ ਉਹ
ਜ਼ਿਲ੍ਹੇ ਵਿੱਚ ਕੋਰੋਨਾ ਕਾਰਨ ਹੋਈਆਂ ਮੌਤਾਂ ਬਾਰੇ ਵਿਸਥਾਰ ‘ਚ ਅਧਿਐਨ ਕਰਨ ਤਾਂ ਜੋ ਸਾਰੇ ਕੇਸਾਂ ਵਿੱਚ ਮੌਤ ਦੇ ਕਾਰਨਾਂ ਨੂੰ ਬਾਰੀਕੀ ਨਾਲ ਲੱਭਿਆ ਜਾਵੇ ਅਤੇ ਭਵਿੱਖ ਵਿੱਚ ਮੌਤ ਦਰ ਨੂੰ ਰੋਕਣ ਲਈ ਹੋਰ ਸੁਚਾਰੂ ਕਦਮ ਚੁੱਕੇ ਜਾ ਸਕਣ।
ਡਿਪਟੀ ਕਮਿਸ਼ਨਰ ਕਪੂਰਥਲਾ ਵਲੋਂ ਅੱਜ ਕੋਰੋਨਾ ਦੇ ਤਾਜ਼ੇ ਹਲਾਤਾਂ, ਟੈਸਟਿੰਗ ਸਮਰੱਥਾ, ਲੋਕਾਂ ਨੂੰ ਵੱਧ ਤੋਂ ਵੱਧ ਟੈਸਟਾਂ ਲਈ ਪ੍ਰੇਰਿਤ ਕਰਨ, ਮੋਬਾਇਲ ਟੀਮਾਂ ਦੇ ਗਠਨ ਆਦਿ ਬਾਰੇ ਸਿਵਲ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਅਤੇ ਸਮੂਹ ਐਸ.ਐਮ.ਓ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਰਾਜੀਵ ਵਰਮਾ, ਐਸ.ਡੀ.ਐਮ ਕਪੂਰਥਲਾ ਵਰਿੰਦਰ ਪਾਲ ਸਿੰਘ ਬਾਜਵਾ, ਐਸ.ਡੀ.ਐਮ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ, ਐਸ.ਡੀ.ਐਮ ਫਗਵਾੜਾ ਪਵਿੱਤਰ ਸਿੰਘ ਅਤੇ ਐਸ.ਡੀ.ਐਮ ਭੁੱਲਰ ਜੀ ਬੈਨਿਥ ਨੇ ਵੀ ਭਾਗ ਲਿਆ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹ ਐਸ.ਐਮ.ਓ ਆਪੋ-ਆਪਣੇ ਹਲਕਿਆਂ ਨਾਲ ਸਬੰਧਿਤ ਕੋਰੋਨਾ ਕਾਰਨ ਹੋਈਆਂ ਮੌਤਾਂ ਬਾਰੇ ਅਧਿਐਨ ਰਿਪੋਰਟ ਸ਼ੁੱਕਰਵਾਰ ਤੱਕ ਦੇਣ ਅਤੇ ਨਾਲ ਹੀ ਮਰਨ ਵਾਲੇ ਵਿਅਕਤੀਆਂ ਦੇ ਨੇੜਲੇ ਸੰਪਰਕਾਂ ਦੇ ਕੋਰੋਨਾ ਸਬੰਧੀ ਟੈਸਟ 100 ਫੀਸਦੀ ਕੀਤੇ ਜਾਣਾ ਯਕੀਨੀ ਬਣਾਇਆ ਜਾਵੇ।ਉਨਾਂ ਇਹ ਵੀ ਕਿਹਾ ਕਿ ਸਮੂਹ ਐਸ.ਡੀ.ਐਮ ਇਹ ਯਕੀਨੀ ਬਣਾਉਣ ਕੇ ਜ਼ਿਲੇ ਦੇ ਪ੍ਰਾਈਵੇਟ ਹਸਪਤਾਲ ਵੀ ਕੋਰੋਨਾ ਸਬੰਧੀ ਬਚਾਅ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਣ ਅਤੇ ਟੈਸਟਿੰਗ ਵਿੱਚ ਸਹਾਇਤਾ ਕਰਨ।
ਮੀਟਿੰਗ ਵਿੱਚ ਸਹਾਇਕ ਸਿਵਲ ਸਰਜਨ ਡਾ. ਉਮੇਸ਼ ਕੁਮਾਰੀ ਬੰਗਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਾਰਿਕਾ ਦੁੱਗਲ, ਡਾ. ਮਨਜੀਤ ਅਤੇ ਜਿਲ਼ੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੇ ਭਾਗ ਲਿਆ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media