ਕਪੂਰਥਲਾ, 17 ਸਤੰਬਰ ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਨੇ ਜ਼ਿਲ੍ਹੇ ਵਿੱਚ ਕਰੋਨਾ ਕਾਰਨ ਹੋ ਰਹੀਆਂ ਮੌਤਾਂ ‘ਤੇ ਗਹਿਰੀ ਚਿੰਤਾ ਦਾ
ਪ੍ਰਗਟਾਵਾ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਤਬੀਅਤ ਵਿੱਚ ਥੋੜ੍ਹਾ ਵੀ ਵਿਗਾੜ ਆਉਣ ‘ਤੇ ਤੁਰੰਤ ਡਾਕਟਰ ਨਾਲ ਸੰਪਰਕ ਕਰਨ।
ਆਪਣੇ ਹਫ਼ਤਾਵਾਰੀ ਫੇਸਬੁੱਕ ਲਾਈਵ ਦੌਰਾਨ ਲੋਕਾਂ ਦੇ ਰੂਬਰੂ ਹੁੰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਸੀ.ਐਸ.ਆਰ (ਕੇਸ ਮੋਟੈਲਟੀ ਰੇਟ) ਪੂਰੇ ਪੰਜਾਬ ਨਾਲੋਂ ਸਭ ਤੋਂ ਵੱਧ ਹੈ, ਜਿਸ ਦਾ ਮੁੱਖ ਕਾਰਨ ਲੋਕਾਂ ਵਲੋਂ ਸਿਹਤ ਵਿਗੜਨ ‘ਤੇ ਵੀ ਡਾਕਟਰ ਨਾਲ ਸੰਪਰਕ ਨਾ ਕਰਨਾ ਹੈ।
ਉਹਨਾਂ ਕਿਹਾ ਕਿ ਬੁਧਵਾਰ ਤੱਕ ਜ਼ਿਲ੍ਹੇ ਵਿੱਚ ਕਰੋਨਾ ਕਾਰਨ 106 ਮੌਤਾਂ ਹੋ ਚੁੱਕੀਆਂ ਹਨ ਅਤੇ 650 ਐਕਟਿਵ ਕੇਸ ਚੱਲ ਰਹੇ ਹਨ।ਉਹਨਾਂ ਕਿਹਾ ਕਿ ਇਹ ਵੇਖਣ ਵਿੱਚ ਆਇਆ ਹੈ ਕਿ ਲੋਕ ਕਰੋਨਾ ਵਰਗੀ ਮਹਾਂਮਾਰੀ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ, ਜਿਸ ਕਾਰਨ ਕੇਸ ਵਿਗੜ ਰਹੇ ਹਨ ਅਤੇ ਮੌਤ ਦਰ ਵਿੱਚ ਵਾਧਾ ਹੋ ਰਿਹਾ ਹੈ। ਉਹਨਾਂ ਕਿਹਾ ਕਿ ਲੋਕਾਂ ਵਲੋਂ ਇਲਾਜ਼ ਵਿੱੱਚ ਦੇਰੀ ਕਾਰਨ ਕਰੋਨਾ ਵਾਇਰਸ ਦੀ ਇਨਫੈਕਸ਼ਨ ਮਰੀਜ਼ ਦੇ ਫੇਫੜਿਆਂ ਤੱਕ ਪਹੁੰਚ ਜਾਂਦੀ ਹੈ ਅਤੇ ਆਕਸੀਜ਼ਨ ਪੱਧਰ ਘਟਣ ਨਾਲ ਮੌਤ ਹੋ ਜਾਂਦੀ ਹੈ।
ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ ਹੋਈਆਂ 80 ਫੀਸਦੀ ਮੌਤਾਂ ਵਿਚੋਂ ਬਜੁਰਗਾਂ ਅਤੇ ਹੋਰ ਗੰਭੀਰ ਬਿਮਾਰੀਆਂ ਤੋਂ ਪੀੜ੍ਹਤ ਲੋਕਾਂ ਦੀਆਂ ਹੋਈਆਂ ਹਨ।ਉਹਨਾਂ ਕਿਹਾ ਕਿ ਸਾਨੂੰ ਆਪਣੇ ਬਜ਼ੁਰਗਾਂ ਦੀ ਖਾਤਿਰ ਟੈਸਟ ਸ਼ੁਰੂਆਤੀ ਪੱਧਰ ‘ਤੇ ਹੀ ਕਰਵਾਉਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਜ਼ਿਲ੍ਹੇ ਵਿੱਚ ਰੋਜ਼ਾਨਾ ਟੈਸਟਿੰਗ ਦੀ ਸਮਰੱਥਾ 950 ਤੋਂ 1000 ਤੱਕ ਪੁੱਜ ਚੁੱਕੀ ਹੈ, ਜਿਸ ਨੂੰ ਹੋਰ ਵਧਾਏ ਜਾਣ ਦੀ ਲੋੜ ਹੈ।ਉਹਨਾਂ ਦੱਸਿਆ ਕਿ ਹੋਮ ਆਈਸੋਲੇਸ਼ਨ ਦੀ ਸਹੂਲਤ ਤਹਿਤ ਮਰੀਜ਼ ਆਪਣੇ ਘਰ ਵਿੱਚ ਰਹਿ ਕੇ ਆਪਣਾ ਇਲਾਜ ਕਰਵਾ ਸਕਦਾ।
Check Also
ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …
Punjab Post Daily Online Newspaper & Print Media