ਸੰਗਰੂਰ, 17 ਸਤੰਬਰ (ਜਗਸੀਰ ਸਿੰਘ) – ਡਿਪਟੀ ਕਮਿਸ਼ਨਰ ਰਾਮਵੀਰ ਤੇ ਸਿਵਲ ਸਰਜਨ ਸੰਗਰੂਰ ਡਾ. ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਬਲਾਕ ਲੌਂਗੋਵਾਲ
ਅਧੀਨ ਵੱਖ-ਵੱਖ ਪਿੰਡਾਂ ਵਿੱਚ ਕੋਵਿਡ-19 ਦੇ 56 ਨਮੂਨੇ ਲਏ ਗਏ ਜਿਨਾਂ ਵਿਚੋਂ 6 ਰੈਪਿਡ ਐਂਟੀਜਨ ਟੈਸਟ ਲਏ ਗਏ ਹਨ।
ਸੀਨੀਅਰ ਮੈਡੀਕਲ ਅਫਸਰ ਡਾ. ਅੰਜੂ ਸਿੰਗਲਾ ਨੇ ਕਿਹਾ ਕਿ ਬਲਾਕ ਅਧੀਨ ਪਿੰਡ ਲੋਹਾ ਖੇੜਾ, ਲੌਂਗੋਵਾਲ, ਗਲੋਬ ਟੋਇਟਾ ਕੰਪਨੀ, ਮਾਰੂਤੀ ਕਾਰ ਡੰਪ ਵਿਖੇ ਕੋਵਿਡ 19 ਦੇ 56 ਨਮੂਨੇ ਲਏ ਗਏ ਹਨ।ਉਨਾਂ ਪਿੰਡ ਵਾਸੀਆਂ ਨੂੰ ਸੈਂਪਲਿੰਗ ਲੈਣ ਆਈਆਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ ਤਾਂ ਜੋ ਵਾਇਰਸ ਦੀ ਚੇਨ ਨੂੰ ਤੋੜਿਆ ਜਾ ਸਕੇ।ਉਨਾਂ ਕਿਹਾ ਕਿ ਕੋਰੋਨਾ ਦੀ ਸੈਪਲਿੰਗ ਵੇਲੇ ਘਬਰਾਉਣ ਦੀ ਲੋੜ ਨਹੀ ਹੈ, ਸਰਕਾਰੀ ਸਿਹਤ ਸੰਸਥਾਵਾਂ ਵਿੱਚ ਟੈਸਟ ਅਤੇ ਇਲਾਜ ਦੀਆਂ ਸੇਵਾਵਾਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ।ਟੈਸਟ ਲੈਣ ਦੀ ਪ੍ਰਕਿਰਿਆ ਬਹੁਤ ਸੁਖਾਲੀ ਹੈ ਅਤੇ ਵਿਅਕਤੀ ਨੂੰ ਕਿਸੇ ਕਿਸਮ ਦੀ ਕੋਈ ਤਕਲੀਫ਼ ਨਹੀਂ ਹੁੰਦੀ।ਇਸ ਵਿਚ ਕੁੱਝ ਸਕਿੰਟਾਂ ਦਾ ਹੀ ਸਮਾਂ ਲੱਗਦਾ ਹੈ।ਇਸ ਲਈ ਉਹਨਾਂ ਅਫਵਾਹਾਂ ਤੋਂ ਬਚਣ ਤੇ ਵੱਧ ਤੋਂ ਵੱਧ ਸੈਂਪਲਿੰਗ ਲਈ ਅੱਗੇ ਆਉਣ ਦੀ ਅਪੀਲ ਕੀਤੀ।
ਸੀਨੀਅਰ ਮੈਡੀਕਲ ਅਫਸਰ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਇਸ ਦੌਰਾਨ ਲੋਕਾਂ ਨੂੰ ਮਾਸਕ ਪਾਉਣ, ਵਾਰ ਵਾਰ ਹੱਥਾਂ ਦੀ ਸਫ਼ਾਈ ਕਰਨ ਅਤੇ ਸਾਮਾਜਿਕ ਦੂਰੀ ਦਾ ਵਿਸ਼ੇਸ਼ ਖਿਆਲ ਰੱਖਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।ਇਸ ਮੌਕੇ ਸਿਹਤ ਸੁਪਰਵਾਈਜ਼ਰ ਸੁਖਪਾਲ ਸਿੰਘ, ਬਲਕਾਰ ਸਿੰਘ, ਜਸਪਾਲ ਸਿੰਘ, ਡਾ. ਸੰਦੀਪ ਕੰਡਾਰਾ, ਸੀ.ਐਚ.ਓ ਕੁਲਦੀਪ ਕੌਰ, ਵੀਰਪਾਲ ਕੌਰ, ਸੁਖਵੀਰ ਕੌਰ ਅਤੇ ਸਬੰਧਤ ਹੈਲਥ ਵਰਕਰ ਹਾਜ਼ਰ ਸਨ।
Check Also
ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …
Punjab Post Daily Online Newspaper & Print Media