Saturday, November 7, 2026

ਜਿਲੇ ‘ਚ ਹੁਣ ਤੱਕ 2377 ਪਾਜ਼ਟਿਵ ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤੇ – ਡਿਪਟੀ ਕਮਿਸ਼ਨਰ

42 ਜਣਿਆਂ ਨੇ ਕੋਰੋਨਾ ਤੇ ਫਤਿਹ ਹਾਸਿਲ ਕੀਤੀ-ਰਾਮਵੀਰ

ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲੇ ਲਈ ਅੱਜ ਵੱਡੀ ਰਾਹਤ ਵਾਲੀ ਖ਼ਬਰ ਆਈ।ਜਦੋਂ ਮਿਸ਼ਨ ਫਤਿਹ ਤਹਿਤ ਹੁਣ ਤੱਕ 2377 ਪਾਜ਼ਟਿਵ ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ।ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ 42 ਪਾਜ਼ਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ।
                ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ਼ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ ’ਚੋਂ 1 ਕੋਵਿਡ ਕੇਅਰ ਸੈਂਟਰ ਘਾਬਦਾਂ ਤੋਂ ਜਦਕਿ 3 ਮਰੀਜ਼ ਸਿਵਲ ਹਸਪਤਾਲ  ਸੰਗਰੂਰ ਤੋਂ ਅਤੇ 38 ਹੋਮਆਈਸੋਲੇਸ਼ਨ ਤੋਂ ਛੁੱਟੀ ਮਿਲਣ ਤੋਂ ਬਾਅਦ ਆਪੋ-ਆਪਣੇ ਘਰ ਪਰਤੇ ਹਨ।
                 ਉਨਾਂ ਕਿਹਾ ਕਿ ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ ’ਚ ਵੱਡੀ ਕਾਮਯਾਬੀ ਹੈ।ਪਰ ਇਸ ਤੋਂ ਜੰਗ ਜਿੱਤਣ ਲਈ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ, ਕਿਉਂਕਿ ਥੋੜੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ।ਉਨਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ’ਤੇ ਮਾਸਕ ਜ਼ਰੂਰ ਪਾਉਣ।ਉਨਾਂ ਕਿਹਾ ਕਿ ਇਸ ਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।

Check Also

ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …