ਜਿਲਾ ਅੰਮ੍ਰਿਤਸਰ ਵਿੱਚ ਕੁੱਲ ਐਕਟਿਵ ਕੇਸ 1563, ਇੱਕ ਵਿਅਕਤੀ ਦੀ ਕਰੋਨਾ ਨਾਲ ਹੋਈ ਮੋਤ
ਅੰਮ੍ਰਿਤਸਰ, 17 ਸਤੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 181 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 302 ਵਿਅਕਤੀ
ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 5570 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 1563 ਐਕਟਿਵ ਕੇਸ ਹਨ।ਹੁਣ ਤੱਕ 284 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨਾਂ ਦੱਸਿਆ ਕਿ ਅੱਜ ਇੱਕ ਵਿਅਕਤੀ ਦੀ ਕਰੋਨਾ ਨਾਲ ਮੋਤ ਹੋਈ ਹੈ
ਸਿਵਲ ਸਰਜਨ ਨੇ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਐਕਟਿਵ ਕੇਸਾਂ ਦੇ ਗ੍ਰਾਫ ਵਿੱਚ ਗਿਰਾਵਟ ਆ ਸਕੇ।ਉਨਾਂ ਕਿਹਾ ਕਿ ਸਾਨੂੰ ਸਾਵਧਾਨੀਆਂ ਦਾ ਧਿਆਨ ਰੱਖਣਾ ਚਾਹੀਦਾ ਹੈ ਤਾਂ ਹੀ ਅਸੀਂ ਕਰੋਨਾ ਵਾਈਰਸ ਨੂੰ ਹਰਾ ਕੇ ਜਿੱਤ ਪ੍ਰਾਪਤ ਕਰ ਸਕਦੇ ਹਾਂ।ਸਿਵਲ ਸਰਜਨ ਨੇ ਦੱਸਿਆ ਕੋਰੋਨਾ ਦੇ ਲੱਛਣ ਜਿਸ ਵਿੱਚ ਤੇਜ਼ ਬੁਖ਼ਾਰ, ਖਾਂਸੀ, ਜੁਕਾਮ ਅਤੇ ਸਾਹ ਦੀ ਤਕਲੀਫ ਮੁੱਖ ਤੌਰ ‘ਤੇ ਸ਼ਾਮਲ ਹਨ।ਫਿਰ ਵੀ ਲੋਕ ਆਪਣੇ ਸ਼ਰੀਰ ਵਿੱਚ ਇਹ ਲੱਛਣ ਮਹਿਸੂਸ ਕਰਨ ਦੇ ਬਾਵਜੂਦ ਕੋਰੋਨਾ ਦਾ ਟੈਸਟ ਕਰਵਾਉਣ ਲਈ ਨਹੀਂ ਆ ਰਹੇ ਜੋ ਕਿ ਬਹੁਤ ਖ਼ਤਰਨਾਕ ਸਾਬਤ ਹੋ ਰਿਹਾ ਹੈ।
Punjab Post Daily Online Newspaper & Print Media