Saturday, November 7, 2026

ਲੋਕਾਂ ਦੇ ਸਹਿਯੋਗ ਨਾਲ ਹੀ ਕਾਬੂ ਕੀਤਾ ਜਾ ਸਕਦਾ ਹੈ ਕਰੋਨਾ – ਅਮਿਤ ਵਿੱਜ

ਝੂਠੀਆਂ ਅਫਵਾਹਾਂ ਤੋਂ ਬਚਣ ਤੇ ਕਰੋਨਾ ਲੱਛਣ ਹੋਣ ਤੇ ਤਰੁੰਤ ਜਾਂਚ ਦੀ ਸਲਾਹ

ਕਪੂਰਥਲਾ, 18 ਸਤੰਬਰ (ਪੰਜਾਬ ਪੋਸਟ ਬਿਊਰੋ) – ਜੇਕਰ ਲੋਕਾਂ ਵੱਲੋਂ ਕਰੋਨਾ ਦੇ ਸ਼ੁਰੂਆਤੀ ਲੱਛਣਾਂ ਜਿਵੇਂ ਹਲਕਾ ਗਲਾ ਖਰਾਬ ਹੋਣਾ, ਬੁਖਾਰ, ਖਾਂਸੀ, ਸਰੀਰਿਕ ਦਰਦ ਅਤੇ ਸਾਧਾਰਨ ਕਮਜੋਰੀ ਮਹਿਸੂਸ ਹੋਣਾ ਆਦਿ ਸ਼ਾਮਿਲ ਹਨ ਤਾਂ ਉਸ ਸਮੇਂ ਹੀ ਕਰੋਨਾ ਦੀ ਜਾਂਚ ਕਰਵਾਈ ਜਾਵੇ ਤਾਂ ਇਸ ਨਾਲ ਕਰੋਨਾ ਦੇ ਫੈਲਾਅ ਨੂੰ ਘੱਟ ਕੀਤਾ ਜਾ ਸਕਦਾ ਹੈ।ਸਮੇ ਸਿਰ ਢੁੱਕਵੀਂ ਡਾਕਟਰੀ ਸਹਾਇਤਾ ਮਿਲਣ ਨਾਲ ਮੋਤ ਦਰ ਨੂੰ ਵੀ ਘੱਟ ਕੀਤਾ ਜਾ ਸਕਦਾ ਹੈ।
                    ਹਲਕਾ ਵਿਧਾਇਕ ਪਠਾਨਕੋਟ ਅਮਿਤ ਵਿੱਜ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਕਰੋਨਾ ਦੇ ਸ਼ਰੂਆਤੀ ਲੱਛਣ ਹੋਣ ਤਾਂ ਨਜਦੀਕੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ ਜਿਥੇ ਕਰੋਨਾ ਰੋਗ ਟੈਸਟ (ਆਰ.ਟੀ.ਸੀ.ਪੀ.ਆਰ ਅਤੇ ਰੈਪਿਡ ਐਂਟੀਜਨ ਟੈਸਟ) ਮੁਫਤ ਕੀਤੇ ਜਾਂਦੇ ਹਨ ਅਤੇ ਸਰਕਾਰ ਵਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਟਰੂਨੈਟ ਟੈਸਟ ਵੀ ਉਪਲੱਬਧ ਹੈ।ਟੈਸਟ ਪਾਜ਼ਟਿਵ ਹੋਣ ‘ਤੇ ਸਮੁੱਚਾ ਇਲਾਜ਼ ਮੁਫਤ ਮੁਹੱਈਆ ਕਰਵਾਇਆ ਜਾਂਦਾ ਹੈ।ਉਹਨਾਂ ਕਿਹਾ ਕਿ ਲੋਕ ਕਿਸੇ ਕਿਸਮ ਦੀ ਘਬਰਾਹਟ ਵਿੱਚ ਨਾ ਆਉਣ ਅਤੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਹੈ।
              ਉਹਨਾ ਇਹ ਵੀ ਜਾਣਕਾਰੀ ਦਿੱਤੀ ਕਿ ਸਰਕਾਰ ਵਲੋਂ ਘਰੋਂ ਬਾਹਰ ਨਿਕਲਣ ਵੇਲੇ ਮਾਸਕ ਪਹਿਣਾ ਲਾਜ਼ਮੀ ਕਰ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ 60 ਸਾਲ ਤੋਂ ਉਪਰ ਉਮਰ ਦੇ ਵਿਅਕਤੀ ਜਿਨ੍ਹਾਂ ਨੂੰ ਬਲੱਡ ਪ੍ਰੈਸ਼ਰ, ਸ਼ੂਗਰ, ਜਿਗਰ ਅਤੇ ਦਿਲ ਦੇ ਰੋਗ ਦੀ ਬਿਮਾਰੀ ਹੈ ਅਤੇ ਉਨ੍ਹਾਂ ਵਿੱਚ ਕਰੋਨਾ ਸਬੰਧੀ ਕੋਈ ਲੱਛਣ ਹਨ ਤਾਂ ਉਹ ਆਪਣਾ ਕਰੋਨਾ ਵਾਇਰਸ ਦਾ ਟੈਸਟ ਆਪਣੇ ਨਜ਼ਦੀਕੀ ਸਿਹਤ ਕੇਂਦਰ ਵਿਖੇ ਜ਼ਰੂਰ ਕਰਵਾਉਣ, ਇਹ ਟੈਸਟ ਸਰਕਾਰ ਵਲੋਂ ਮੁਫ਼ਤ ਕੀਤਾ ਜਾਂਦਾ ਹੈ।

Check Also

ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …