Monday, November 9, 2026

ਕਪੂਰਥਲਾ ਵਿਖੇ ਜ਼ਿਲ੍ਹਾ ਪੱਧਰੀ ਵਰਚੁਅਲ ਕਿਸਾਨ ਮੇਲੇ ਦੀ ਸ਼ੁਰੂਆਤ ਅੱਜ

ਕਪੂਰਥਲਾ, 18 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਮਿਤੀ 18-19 ਸਤੰਬਰ 2020 ਦਿਨ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਵਰਚੁਅਲ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ। ਮੇਲੇ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਬਾਰੇ ਤਕਨੀਕੀ ਜਾਣਕਾਰੀ ਦੇਣਗੇ।
                 ਜ਼ਿਲ੍ਹਾ ਕਪੂਰਥਲਾ ਵਿਖੇ ਕਿਸਾਨ ਮੇਲੇ ਸਬੰਧੀ ਸਮਾਗਮ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਸਵੇਰੇ 11-00 ਵਜੇ ਹੋਵੇਗਾ ਜਿਥੇ ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉਪਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
                ਸੂਬੇ ਭਰ ਵਿਚ ਵਰਚੁਅਲ ਕਿਸਾਨ ਮੇਲੇ ਦਾ ਉਦਘਾਟਨ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਕੀਤਾ ਜਾਵੇਗਾ, ਜਿਸ ਦਾ ਲਾਈਵ ਪ੍ਰੋਗਰਾਮ ਪ੍ਰਸਾਰਿਤ ਕੀਤਾ ਜਾਵੇਗਾ।
                 ਡਾ. ਨਾਜਰ ਸਿੰਘ ਮੁੱਖ ਖੇਤੀਬਾੜੀ ਅਫਸਰ ਕਪੂਰਥਲਾ ਨੇ ਦੱਸਿਆ ਕਿ ਸਮੂਹ ਕਿਸਾਨ ਵੀਰ ਆਪਣੇ ਮੋਬਾਈਲ ਫੋਨ ਰਾਹੀਂ ਇਸ ਕਿਸਾਨ ਮੇਲੇ ਨਾਲ ਜੁੜਨ ਅਤੇ ਮਾਹਿਰਾਂ ਤੋਂ ਖੇਤੀ ਸਬੰਧੀ ਜੇਕਰ ਕੋਈ ਸਵਾਲ ਹੋਵੇ ਤਾਂ ਪੁੱਛ ਸਕਦੇ ਹਨ। ਕਿਸਾਨ ਮੇਲੇ ਵਿੱਚ ਭਾਗ ਲੈਣ ਲਈ ਪੀ.ਏ.ਯੂ ਦੀ ਵੈਬਸਾਈਟ, ਲਿੰਕ www.kisanmela.pau.edu ‘ਤੇ ਸੰਪਰਕ ਕਰਨ।
                 ਉਨਾਂ ਦੱਸਿਆ ਕਿ ਇਸ ਕਿਸਾਨ ਮੇਲੇ ਦਾ ਮੁੱਖ ਉਦੇਸ਼ `ਵੀਰਾ ਸਾੜ ਨਾ ਪਰਾਲੀ, ਮਿੱਟੀ-ਪਾਣੀ ਵੀ ਸੰਭਾਲ, ਆਪਣੇ ਪੰਜਾਬ ਦਾ ਤੂੰ ਰੱਖ ਲੈ ਖਿਆਲ` ਹੈ।ਡਾ. ਨਾਜਰ ਸਿੰਘ ਨੇ ਕਿਸਾਨਾਂ ਨੂੰ 18 ਤੇ 19 ਸਤੰਬਰ, 2020 ਨੂੰ ਲੱਗਣ ਵਾਲੇ ਇਸ ਵਰਚੁਅਲ ਕਿਸਾਨ ਮੇਲੇ `ਚ ਵਧ ਚੜ ਕੇ ਆਨਲਾਈਨ ਤਰੀਕੇ ਰਾਹੀਂ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ।

Check Also

ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …