ਸੰਗਰੂਰ, 18 ਸਤੰਬਰ (ਜਗਸੀਰ ਲੌਂਗੋਵਾਲ) – ਵੇਦ ਵਰਾਤ ਪਲਾਹ ਨੇ ਹੱਬਲ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਬਾਲਦ ਖੁਰਦ ’ਚ ਬਤੌਰ ਪ੍ਰਿੰਸੀਪਲ ਅਹੁੱਦਾ
ਸੰਭਾਲ ਲਿਆ ਹੈ।ਸਮੂਹ ਸਕੂਲ ਸਟਾਫ਼ ਵਲੋਂ ਵੇਦ ਪਰਾਤ ਪਲਾਹ ਨੂੰ ਮੁਬਾਰਬਾਦ ਦਿੱਤੀ ਗਈ।ਪਲਾਹ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਉਹ ਐਮ.ਜੀ.ਐਨ ਪਬਲਿਕ ਸਕੂਲ ਕਪੂਰਥਲਾ, ਅਪੀਜੈ ਸਕੂਲ ਜਲੰਧਰ, ਆਰਮੀ ਸਕੂਲ, ਸ਼ਿਵਾਲਿਕ ਸਕੂਲ ਮੁਹਾਲੀ ਅਤੇ ਕੇ.ਸੀ ਗਰੁੱਪ ਆਫ ਸਕੂਲ ਵਰਗੀਆਂ ਨਾਮਵਰ ਸੰਸਥਾਵਾਂ ਨਾਲ ਪ੍ਰਿੰਸੀਪਲ ਅਤੇ ਡਾਇਰੈਕਟਰ ਵਜੋਂ ਜੁੜੇ ਹੋਏ ਸਨ।ਉਨਾਂ ਦਾ ਯਤਨ 21ਵੀਂ ਸਦੀ ਦੀਆਂ ਚੁਣੌਤੀਆਂ ਲਈ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ।
ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸਰਦਾਰ ਦਰਸ਼ਨ ਸਿੰਘ ਨੇ ਕਿਹਾ ਕਿ ਉਹ ਨਵੇਂ ਪ੍ਰਿੰਸੀਪਲ ਵੇਦ ਵਰਾਤ ਪਲਾਹ ਦਾ ਸਵਾਗਤ ਕਰਦੇ ਹਨ ਅਤੇ ਉਨਾਂ ਨੂੰ ਸਕੂਲ ਪ੍ਰਬੰਧਕ ਕਮੇਟੀ ਅਤੇ ਮਾਪਿਆਂ ਦਾ ਪੂਰਾ ਸਹਿਯੋਗ ਯਕੀਨੀ ਮਿਲੇਗਾ।
Check Also
ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ
ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …
Punjab Post Daily Online Newspaper & Print Media