ਸੰਗਰੂਰ, 18 ਸਤੰਬਰ (ਜਗਸੀਰ ਲੌਂਗੋਵਾਲ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲੇ ਲਈ ਅੱਜ ਵੱਡੀ ਰਾਹਤ ਵਾਲੀ ਖ਼ਬਰ ਆਈ ਜਦੋਂ
ਮਿਸ਼ਨ ਫਤਿਹ ਤਹਿਤ 31 ਪਾਜ਼ਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ।
ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ ‘ਚੋਂ 31 ਮਰੀਜ਼ ਹੋਮ ਆਈਸੋਲੇਸ਼ਨ ਤੋਂ ਛੁੱਟੀ ਮਿਲਣ ਤੋਂ ਬਾਅਦ ਆਪੋ-ਆਪਣੇ ਘਰ ਪਰਤੇ ਹਨ।ਉਨਾਂ ਕਿਹਾ ਕਿ ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ ‘ਚ ਵੱਡੀ ਕਾਮਯਾਬੀ ਹੈ।ਪਰ ਇਹ ਜੰਗ ਜਿੱਤਣ ਲਈ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਥੋੜੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ।ਉਨਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ‘ਤੇ ਮਾਸਕ ਜ਼ਰੂਰ ਪਾਉਣ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media