ਸੰਗਰੂਰ, 18 ਸਤੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਚਲਾਏ ਗਏ ਮਿਸ਼ਨ ਫ਼ਤਿਹ ਤਹਿਤ ਡਿਪਟੀ ਕਮਿਸ਼ਨਰ ਰਾਮਵੀਰ ਅਤੇ ਸਿਵਲ ਸਰਜਨ
ਡਾ. ਰਾਜ ਕੁਮਾਰ ਦੀਆਂ ਹਦਾਇਤਾਂ ਅਤੇ ਡਾ. ਤੇਜਿੰਦਰ ਸਿੰਘ ਸੀਨੀਅਰ ਮੈਡੀਕਲ ਅਫਸਰ ਕੌਹਰੀਆਂ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਬਲਾਕ ਭਰ ਵਿੱਚ ਸੈਂਪਲਿੰਗ ਟੀਮ ਵਲੋਂ ਵੱਖ-ਵੱਖ ਥਾਵਾਂ ’ਤੇ ਲੋਕਾਂ ਦੀ ਕੋਰੋਨਾ ਜਾਂਚ ਲਈ ਸੈਂਪਲਿੰਗ ਕੀਤੀ ਜਾ ਰਹੀ ਹੈ, ਤਾਂ ਜੋ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
ਸਿਹਤ ਸੁਪਰਵਾਇਜਰ ਸਰਦਾਰਾ ਸਿੰਘ ਨੇ ਦੱਸਿਆ ਕਿ ਇਸ ਵਾਇਰਸ ਦੀ ਚੇਨ ਨੂੰ ਤੋੜਨ ਲਈ ਵੱਧ ਤੋਂ ਵੱਧ ਸੈਂਪਲਿੰਗ ਕਰਨ ਦੀ ਜ਼ਰੂਰਤ ਹੈ।ਜਿਸ ਨਾਲ ਕੋਰੋਨਾ ਪਾਜ਼ਟਿਵ ਵਿਅਕਤੀ ਦਾ ਜਲਦ ਪਤਾ ਲੱਗ ਜਾਂਦਾ ਹੈ ਅਤੇ ਉਸ ਨੂੰ ਦੂਜੇ ਵਿਅਕਤੀਆਂ ਦੇ ਸੰਪਰਕ ਵਿੱਚ ਆਉਣ ਤੋਂ ਰੋਕਿਆ ਜਾ ਸਕਦਾ ਹੈ।
ਇਸੇ ਲੜੀ ਤਹਿਤ ਅੱਜ ਜਖੇਪਲ ਵਿਖੇ ਸੈਂਪਲ ਲੈਣ ਲਈ ਵਿਸ਼ੇਸ ਜਾਂਚ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਨੀਲੋਵਾਲ ਦੇ ਸਰਪੰਚ ਸਤਨਾਮ ਸਿੰਘ ਅਤੇ ਪੰਚਾਇਤ ਵਲੋਂ ਆਪਣੇ ਸੈਂਪਲ ਦੇ ਕੇ ਲੋਕਾਂ ਨੂੰ ਇਸ ਪ੍ਰਕਿਰਿਆ ਵਿੱਚ ਸਾਥ ਦੇਣ ਲਈ ਪ੍ਰੇਰਿਤ ਕੀਤਾ।ਉਨਾਂ ਦੱਸਿਆ ਕਿ ਇਨਾਂ ਵਿਅਕਤੀਆਂ ਨੂੰ ਮਾਸਕ ਨਾਲ ਮੂੰਹ ਤੇ ਨੱਕ ਢੱਕ ਕੇ ਰੱਖਣ, ਸਮਾਜਿਕ ਦੂਰੀ ਦੀ ਪਾਲਣਾ ਕਰਨ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਨ ਨਾਲ ਸਾਫ਼ ਕਰਨ ਦੀ ਅਪੀਲ ਕੀਤੀ ਗਈ।
ਇਸ ਮੌਕੇ ਡਾ. ਕਨਿਕਾ ਬੱਗਾ, ਖੁਸ਼ਬੂ ਰਾਣੀ, ਪ੍ਰੀਤਮ ਕੌਰ, ਨਰੇਸ਼ ਕੁਮਾਰ, ਅੰਜਨਾ ਸ਼ਰਮਾ, ਕੁਲਵਿੰਦਰ ਸਿੰਘ, ਯੋਗੇਸ਼ ਕੁਮਾਰ ਆਦਿ ਮੌਜ਼ੂਦ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media