ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਵਲੋਂ ਇਲਾਕਾ ਘੰਨੂਪੁਰ ਕਾਲੇ ਵਿਖੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ‘ਚ 22
ਲੱਖ ਰੁਪੈ ਅਤੇ ਘਨੂਪੁਰ ਕਾਲੇ ਵਿਖੇ ਹੀ ਸ਼ਮਸ਼ਾਨਘਾਟ ਵਿਚ 20 ਲੱਖ ਰੁਪੈ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ।ਮੇਅਰ ਨੇ ਇਸ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਕੈਪਟਨ ਸਰਕਾਰ ਵਲੋਂ ਵਿਕਾਸ ਦੇ ਕੰਮਾਂ ਦੀ ਹਨੇਰੀ ਲਿਆਈ ਜਾ ਰਹੀ ਹੈ ਅਤੇ ਇਸ ਕੰਮ ਲਈ ਫੰਡਾਂ ਦੀ ਵੀ ਕੋਈ ਕਮੀ ਨਹੀ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ ਤੋਂ ਇਲਾਵਾ ਸਤੀਸ਼ ਬੱਲੂ, ਪ੍ਰਿੰਸੀਪਲ ਪ੍ਰਦੀਪ, ਪਿੰਟੂ ਪ੍ਰਧਾਨ, ਅਜੇ ਪੱਪੂ ਅਤੇ ਇਲਾਕਾ ਨਿਵਾਸੀ ਮੌਜ਼ੂਦ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media