ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਸਟ ਬਿਊਰੋ) – 2016 ਦੀ ਅੰਤ੍ਰਿੰਗ ਕਮੇਟੀ ਮੈਂਬਰ ਅਤੇ ਮੌਜੂਦਾ ਸਮੇਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ
ਰਜਿੰਦਰ ਸਿੰਘ ਮਹਿਤਾ ਨੇ ਆਪਣੇ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ ਹੈ।ਮਿਲੀ ਜਾਣਕਾਰੀ ਅਨੁਸਾਰ ਇਹ ਅਸਤੀਫਾ ਉਨਾਂ ਨੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਇਸ ਦੀ ਇੱਕ ਕਾਪੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਭੇਜੀ ਹੈ।ਆਪਣੇ ਅਸਤੀਫੇ ਵਿੱਚ ਭਾਈ ਮਹਿਤਾ ਨੇ ਲਿਖਿਆ ਹੈ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਦੇਸ਼ ਕੀਤੇ ਸਨ ਕਿ 2016 ਦੀ ਅੰਤ੍ਰਿੰਗ ਕਮੇਟੀ ਮੈਂਬਰ ਇੱਕ ਸਾਲ ਤੱਕ ਸ਼੍ਰੋਮਣੀ ਕਮੇਟੀ ‘ਚ ਕੋਈ ਅਹੁੱਦਾ ਨਾਲ ਲੈਣ।ਇਸ ਹੁਕਮ ਨੂੰ ਮੰਨਦਿਆਂ ਉਨਾਂ ਨੇ ਸੀਨੀਅਰ ਮੀਤ ਪ੍ਰਧਾਨ ਦਾ ਅਹੁੱਦਾ ਤਿਆਗਿਆ ਹੈ।
Check Also
ਖ਼ਾਲਸਾ ਯੂਨੀਵਰਸਿਟੀ ਵਿਖੇ ਵਿਹਾਰਕ ਸਿੱਖਿਆ ਸਬੰਧੀ ਸੈਮੀਨਾਰ
ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ ਖੂਰਮਣੀਆਂ) – ਵਿਦਿਆਰਥੀਆਂ ਨੂੰ ਕਲਾਸਰੂਮ ਦੀ ਸਿੱਖਿਆ ਤੋਂ ਅਗਾਂਹ ਵਧ …
Punjab Post Daily Online Newspaper & Print Media