Friday, September 20, 2024

ਅੱਜ 400 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 5 ਦੀ ਕਰੋਨਾ ਨਾਲ ਹੋਈ ਮੋਤ

ਜਿਲ੍ਹਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 1750. ਕੋਰੋਨਾ ਤੋਂ ਮੁਕਤ ਹੋਏ 208 ਵਿਅਕਤੀ ਪਰਤੇ ਘਰਾਂ ਨੂੰ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 400 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 208 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 5778 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਨੋਡਲ ਅਫਸਰ ਡਾ: ਮਦਨ ਮੋਹਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ ਐਕਟਿਵ ਕੇਸ 1750 ਹਨ।ਹੁਣ ਤੱਕ 289 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨਾਂ ਦੱਸਿਆ ਕਿ ਅੱਜ 5 ਵਿਅਕਤੀਆਂ ਦੀ ਕਰੋਨਾ ਨਾਲ ਮੋਤ ਹੋਈ ਹੈ।
               ਉਨਾਂ ਲੋਕਾਂ ਨੂੰ ਜਾਗਰੁਕ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਐਕਟਿਵ ਕੇਸਾਂ ਦੇ ਗ੍ਰਾਫ ਵਿੱਚ ਗਿਰਾਵਟ ਆ ਸਕੇ।ਨੋਡਲ ਅਫਸਰ ਨੇ ਦੱਸਿਆ ਕੋਰੋਨਾ ਦੇ ਲੱਛਣਾਂ ਵਿਚ ਤੇਜ ਬੁਖ਼ਾਰ, ਖਾਂਸੀ, ਜੁਕਾਮ ਅਤੇ ਸਾਹ ਦੀ ਤਕਲੀਫ ਮੁੱਖ ਤੌਰ ‘ਤੇ ਸ਼ਾਮਲ ਹਨ।ਜੇਕਰ ਸਮੇਂ ਸਿਰ ਟੈਸਟ ਕਰਵਾ ਕੇ ਡਾਕਟਰ ਕੋਲੋਂ ਦਵਾਈ ਲੈ ਕੇ ਘਰ ਵਿੱਚ ਇਕਾਂਤਵਾਸ ਕਰ ਜਾਵੇ ਤਾਂ ਕੋਰੋਨਾ ਤੋਂ ਜਾਨ ਬਚ ਸਕਦੀ ਹੈ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …