Friday, September 20, 2024

ਸ਼ੁਕਰਵਾਰ ਨੂੰ 119 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 2 ਹੋਰਾਂ ਦੀ ਹੋਈ ਮੋਤ

ਜਿਲ੍ਹਾ ਪਠਾਨਕੋਟ ‘ਚ ਕੁੱਲ 2689 ਕਰੋਨਾ ਪਾਜ਼ਟਿਵ, 1790 ਨੇ ਕੀਤਾ ਰਿਕਵਰ, ਐਕਟਿਵ ਕੇਸ 852

ਪਠਾਨਕੋਟ, 18 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸੁਕਰਵਾਰ ਨੂੰ 119 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ।ਇਸ ਤੋਂ ਇਲਾਵਾ ਡਿਸਚਾਰਜ਼ ਪਾਲਿਸੀ ਅਧੀਨ ਅੱਜ 49 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ਤੇ ਘਰ੍ਹਾਂ ਲਈ ਰਵਾਨਾ ਕੀਤਾ ਗਿਆ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਕਿਹਾ ਕਿ ਸੁਕਰਵਾਰ ਨੂੰ 2 ਕਰੋਨਾ ਪਾਜ਼ਟਿਵ ਵਿਅਕਤੀਆਂ ਦੀ ਇਲਾਜ਼ ਦੋਰਾਨ ਮੋਤ ਹੋ ਗਈ ਹੈ।ਇਸ ਤਰ੍ਹਾਂ ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਪਾਜ਼ਟਿਵ ਹੋਣ ਕਾਰਨ ਇਲਾਜ ਦੋਰਾਨ ਮਰਨ ਵਾਲਿਆਂ ਦੀ ਸੰਖਿਆ 47 ਹੋ ਗਈ ਹੈ।ਉਨ੍ਹਾਂ ਕਿਹਾ ਕਿ ਹੁਣ ਜਿਲ੍ਹਾ ਪਠਾਨਕੋਟ ਵਿੱਚ ਕੁੱਲ 2689 ਕੇਸ ਕਰੋਨਾ ਪਾਜ਼ਟਿਵ ਹਨ ਜਿਨ੍ਹਾਂ ਵਿੱਚੋਂ 1790 ਲੋਕ ਪੰਜਾਬ ਸਰਕਾਰ ਦੀ ਡਿਸਚਾਰਜਜ਼ ਪਾਲਿਸੀ ਅਧੀਨ ਕਰੋਨਾ ਵਾਇਰਸ ਨੂੰ ਰਿਕਵਰ ਕਰ ਚੁੱਕੇ ਹਨ।ਉਨ੍ਹਾ ਦੱਸਿਆ ਕਿ ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ 852 ਕੇਸ ਕਰੋਨਾ ਪਾਜ਼ਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 47 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।
                 ਉਨ੍ਹਾਂ ਕਿਹਾ ਕਿ ਕਰੋਨਾ ਵਾਇਰਸ ਤੋਂ ਜਿਲ੍ਹਾ ਪਠਾਨਕੋਟ ਨੂੰ ਪੂਰੀ ਤਰ੍ਹਾਂ ਮੁਕਤ ਕਰਨ ਲਈ ਲੋਕਾਂ ਦਾ ਜਾਗਰੁਕ ਹੋਣਾ ਬਹੁਤ ਹੀ ਜਰੂਰੀ ਹੈ।ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਵੀ ਤਦ ਹੀ ਪੂਰਾ ਕੀਤਾ ਜਾ ਸਕਦਾ ਹੈ, ਅਗਰ ਲੋਕ ਜਾਗਰੁਕ ਹੋਣ।ਉਨ੍ਹਾਂ ਕਿਹਾ ਕਿ ਅਗਰ ਅਸੀਂ ਸਿਹਤ ਵਿਭਾਗ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਾਂਗੇ ਤਾਂ ਹੀ ਜਿਲ੍ਹਾ ਪਠਾਨਕੋਟ ਨੂੰ ਕਰੋਨਾ ਮੁਕਤ ਬਣਾਇਆ ਜਾ ਸਕੇਗਾ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …