ਪਠਾਨਕੋਟ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਸਿਹਤ ਵਿਭਾਗ ਪਠਾਨਕੋਟ ਵਲੋਂ ਡਿਪਟੀ
ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਬਣਾਈਆਂ ਵਿਸ਼ੇਸ਼ ਟੀਮਾਂ ਰਾਹੀਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।
ਜਾਣਕਾਰੀ ਦਿੰਦਿਆਂ ਡਾ. ਜੁਗਲ ਕਿਸ਼ੋਰ ਸਿਵਲ ਸਰਜਨ ਪਠਾਨਕੋਟ ਦੱਸਿਆ ਕਿ ਵੱਖ-ਵੱਖ ਟੀਮਾਂ ਰਾਹੀ ਲੋਕਾਂ ਨੂੰ ਸਾਬਣ ਨਾਲ 20 ਸੈਕਿੰਡ ਤੱਕ ਹੱਥ ਧੋਣਾ, ਮਾਸਕ ਪਾ ਕੇ ਰੱਖਣ, ਘੱਟੋ-ਘੱਟ 6 ਫੁੱਟ ਦੀ ਦੂਰੀ ਬਣਾ ਕੇ ਰੱਖਣ, ਬਗੈਰ ਕੰਮ ਤੋਂ ਘਰ ਤੋਂ ਬਾਹਰ ਨਾ ਜਾਣ, ਹੱਥ ਨਾ ਮਿਲਾਉਣ ਆਦਿ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
ਇਨ੍ਹਾਂ ਟੀਮਾਂ ਵਲੋਂ ਲੋਕਾਂ ਨੂੰ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਜੇਕਰ ਕਿਸੇ ਵਿਅਕਤੀ ਨੂੰ ਆਪਣੇ ਵਿਚ ਕੋਵਿਡ 19 ਦੇ ਲੱਛਣ ਨਜਰ ਆਂਉਦੇ ਹਨ ਤਾਂ ਉਹ ਘਬਰਾਉਣ ਬਜ਼ਾਏ ਕੋਰੋਨਾ ਟੈਸਟ ਜ਼ਰੂਰ ਕਰਵਾਵੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media